ਆਜ਼ਾਦੀ ਦਿਵਸ ਦੇ ਸਮਾਗਮ ਸਬੰਧੀ ਸਭਿਆਚਾਰਕ ਪੇਸ਼ਕਾਰੀਆਂ

1

ਸ਼੍ਰੀ ਮੁਕਤਸਰ ਸਾਹਿਬ, 06 ਅਗਸਤ 2026 AJ DI Awaaj

Punjab Desk :  ਆਜ਼ਾਦੀ ਦਿਵਸ ਸਮਾਗਮ 15 ਅਗਸਤ 2026 ਮਨਾਉਣ ਲਈ  ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਜਿੰਦਰ ਸੋਨੀ ਦੀ ਪ੍ਰਧਾਨਗੀ ਹੇਠ ਪਹਿਲੀ ਸਭਿਆਚਾਰਕ ਰਿਹਰਸਲ ਪੀ.ਐੱਮ. ਸ੍ਰੀ ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤੀ ਗਈ।

                ਇਸ ਸਭਿਆਚਾਰਕ ਰਿਹਰਸਲ ਵਿੱਚ ਪੀ.ਐੱਮ. ਸ੍ਰੀ ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ, ਸ੍ਰੀ ਮੁਕਤਸਰ ਸਾਹਿਬ, ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ,  ਨਿਸ਼ਾਨ ਅਕੈਡਮੀ ਔਲਖ, ਕੁਲਵੰਤ  ਜੋਸ਼ੀ ਕਾਨਵੈਂਟ ਸਕੂਲ ਰੁਪਾਣਾ, ਲਿਟਲ ਫਲਾਵਰ ਕੋਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ, ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ ਕਲਾਂ, ਦਸ਼ਮੇਸ਼ ਪਬਲਿਕ ਸਕੂਲ ਬਾਦਲ, ਸ਼ਿਵਾਲਿਕ ਪਬਲਿਕ ਸਕੂਲ, ਦੇਸ਼ ਭਗਤ ਗਲੋਬਲ ਸਕੂਲ, ਨੈਸ਼ਨਲ ਪਬਲਿਕ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ, ਸੰਤ ਬਾਬਾ ਗੁਰਮੁੱਖ ਸਿੰਘ ਪਬਲਿਕ ਸਕੂਲ ਅਤੇ ਗੁਰੂ ਨਾਨਕ ਪਬਲਿਕ ਸਕੂਲ ਲੰਬੀ ਢਾਬ ਦੇ ਸਕੂਲੀ ਬੱਚਿਆਂ ਨੇ ਭਾਗ ਲਿਆ।

ਸਭਿਆਚਾਰਕ ਰਿਹਰਸਲ ਦਾ ਜਾਇਜਾ ਲੈਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ  ਨੇ ਸਬੰਧਿਤ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਸਮਾਗਮ ਨੂੰ ਪ੍ਰਭਾਵਸ਼ਾਲੀ ਬਨਾਉਣ ਲਈ ਸਖਤ ਮੇਹਨਤ ਕੀਤੀ ਜਾਵੇ ਅਤੇ ਜੋ ਕਮੀਆਂ ਹਨ, ਉਨ੍ਹਾਂ ਨੂੰ ਦੂਰ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੀ ਦੂਜੀ ਰਿਹਰਸਲ 11 ਅਗਸਤ 2026 ਅਤੇ ਫੁੱਲ ਡਰੈੱਸ ਰਿਹਰਸਲ 13 ਅਗਸਤ 2026 ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ। ਉਹਨਾਂ ਸਬੰਧਿਤ ਸਕੂਲ ਪ੍ਰਬੰਧਕਾਂ ਨੂੰ ਕਿਹਾ ਕਿ ਅੱਗੇ ਹੋਣ ਵਾਲੀਆਂ ਦੋਵੇਂ ਰਿਹਰਸਲ ਦੌਰਾਨ ਸਮਾਗਮ ਵਾਲੇ ਸਥਾਨ ’ਤੇ ਸਮੇਂ ਸਿਰ ਸਕੂਲੀ ਬੱਚਿਆਂ ਲੈ ਕੇ ਪਹੁੰਚਣਾ ਯਕੀਨੀ ਬਣਾਉਣ।

ਇਸ ਮੌਕੇ ਪੀ.ਐੱਮ. ਸ੍ਰੀ ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ, ਸ੍ਰੀ ਮੁਕਤਸਰ ਸਾਹਿਬ ਦੇ ਪ੍ਰਿੰਸੀਪਲ ਪ੍ਰਵਿਸ਼ਾ, ਸ੍ਰੀ ਰਾਜ ਕੁਮਾਰ ਮੋਂਗਾ ਅਤੇ ਪ੍ਰਵੀਨ ਸ਼ਰਮਾ ਤੋਂ ਇਲਾਵਾ ਸਕੂਲੀ ਬੱਚੇ ਅਤੇ ਸਬੰਧਿਤ ਸਕੂਲਾਂ ਦੇ ਪ੍ਰਬੰਧਕ ਆਦਿ ਵੀ ਮੌਜੂਦ ਸਨ।