ਗੁਰਸਿਮਰਨ ਮੰਡ ’ਤੇ ਹ*ਮਲਾ, ਪੁੱਤਰ ਤੇ 2 ਪੁਲਿਸ ਮੁਲਾਜ਼ਮ ਜ਼*ਖ਼ਮੀ

16

ਹਰਿਆਣਾ: 08 Aug 2026 AJ DI Awaaj

National Desk :  ਪੰਜੋਖਰਾ ਸਾਹਿਬ ਗੁਰਦੁਆਰਾ ਕੰਪਲੈਕਸ ਦੇ ਬਾਹਰ ਗੁਰਸਿਮਰਨ ਸਿੰਘ ਮੰਡ ਨੂੰ ਲੈ ਕੇ ਵਿਵਾਦ ਤੋਂ ਬਾਅਦ ਤਣਾਅ ਪੈਦਾ ਹੋ ਗਿਆ। ਇਸ ਦੌਰਾਨ ਹੋਏ ਹ*ਮਲੇ ਵਿੱਚ ਗੁਰਸਿਮਰਨ ਮੰਡ, ਉਨ੍ਹਾਂ ਦਾ ਪੁੱਤਰ ਅਤੇ ਦੋ ਐਸਆਈ ਜ਼*ਖ਼ਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਮੌਕੇ ’ਤੇ ਮੌਜੂਦ ਕੁਝ ਲੋਕਾਂ ਨੇ ਦੋਸ਼ ਲਗਾਇਆ ਕਿ ਮੰਡ ਦੀ ਕਾਰ ਨਾਲ ਕੁਝ ਲੋਕਾਂ ਨੂੰ ਟੱਕਰ ਜਾਂ ਪੈਰਾਂ ਉੱਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਹੋਈ ਅਤੇ ਕਥਿਤ ਤੌਰ ’ਤੇ ਅਪਸ਼ਬਦ ਵੀ ਵਰਤੇ ਗਏ। ਦੂਜੇ ਪਾਸੇ ਗੁਰਸਿਮਰਨ ਮੰਡ ਨੇ ਇਨ੍ਹਾਂ ਦੋਸ਼ਾਂ ਤੋਂ ਵੱਖ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਸਨ, ਜਿੱਥੇ ਭੀੜ ਨੇ ਉਨ੍ਹਾਂ ’ਤੇ ਹ*ਮਲਾ ਕੀਤਾ ਅਤੇ ਉਨ੍ਹਾਂ ਦੀ ਕਾਰ ਦੀ ਭੰਨਤੋੜ ਕੀਤੀ।

ਪੁਲਿਸ ਮੁਤਾਬਕ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ। ਅੰਬਾਲਾ ਕੈਂਟ ਦੇ ਡੀਐਸਪੀ ਕੁਲਦੀਪ ਸਿੰਘ ਨੇ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।