August 10,2026 Aj Di Awaaj
Punjab Desk: ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਨੌਕਰੀ ਪੱਕੀ ਹੋਣ ਤੋਂ ਬਾਅਦ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਦਾ ਦਿਲੋਂ ਧੰਨਵਾਦ ਕੀਤਾ।
ਕਰਮਚਾਰੀਆਂ ਨੇ ਕਿਹਾ ਕਿ ਨੌਕਰੀ ਪੱਕੀ ਹੋਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਭਵਿੱਖ ਨੂੰ ਲੈ ਕੇ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਨੇ ਇਸ ਫੈਸਲੇ ਨੂੰ ਕਰਮਚਾਰੀਆਂ ਦੇ ਹਿੱਤ ਵਿੱਚ ਅਹਿਮ ਕਦਮ ਦੱਸਦਿਆਂ ਸਰਕਾਰ ਅਤੇ ਮੰਤਰੀ ਦਾ ਧੰਨਵਾਦ ਕੀਤਾ।


















