ਮਾਲੇਰਕੋਟਲਾ, 10 ਅਗਸਤ 2026 AJ DI Awaaj
Punjab Desk : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਰਾਜ ਪੱਧਰ, ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਕਰਵਾਈਆਂ ਜਾਣਗੀਆਂ। ਇਨ੍ਹਾਂ ਖੇਡਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 1 ਅਗਸਤ 2026 ਤੋਂ ਸ਼ੁਰੂ ਕਰ ਦਿੱਤੀ ਗਈ ਹੈ।
ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ ਅਤੇ ਉਨ੍ਹਾਂ ਨੂੰ ਤੁਰੰਤ ਤਕਨੀਕੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ, ਇਸ ਮੰਤਵ ਨਾਲ ਜ਼ਿਲ੍ਹਾ ਖੇਡ ਅਫ਼ਸਰ, ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਪੱਧਰੀ ਆਈ.ਟੀ. ਕਮੇਟੀ ਦਾ ਗਠਨ ਕੀਤਾ ਗਿਆ ਹੈ।
ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਨੇ ਦੱਸਿਆ ਕਿ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਮੱਸਿਆ ਜਾਂ ਜਾਣਕਾਰੀ ਦੀ ਲੋੜ ਹੋਣ ’ਤੇ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ, ਮਾਲੇਰਕੋਟਲਾ ਵਿਖੇ ਸੰਪਰਕ ਕਰ ਸਕਦੇ ਹਨ। ਖਿਡਾਰੀਆਂ ਦੀ ਸਹੂਲਤ ਲਈ ਦਫ਼ਤਰ ਵਿਖੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਸਹੂਲਤ ਵੀ ਉਪਲਬਧ ਹੈ। ਉਨ੍ਹਾਂ ਕਿਹਾ ਕਿ ਗਠਿਤ ਕਮੇਟੀ ਵੱਲੋਂ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਲੋੜੀਂਦੀ ਤਕਨੀਕੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਖਿਡਾਰੀ ਰਜਿਸਟ੍ਰੇਸ਼ਨ ਜਾਂ ਤਕਨੀਕੀ ਸਹਾਇਤਾ ਸਬੰਧੀ ਬੈਡਮਿੰਟਨ ਕੋਚ ਅਬਦੁੱਲਾ ਜਮੀਲ ਨਾਲ ਮੋਬਾਈਲ ਨੰਬਰ 94174-93383 ’ਤੇ ਵੀ ਸੰਪਰਕ ਕਰ ਸਕਦੇ ਹਨ। ਆਨਲਾਈਨ ਰਜਿਸਟ੍ਰੇਸ਼ਨ ਖੇਡ ਵਿਭਾਗ ਦੀ ਵੈੱਬਸਾਈਟ https://sports.punjab.gov.in/
ਜ਼ਿਲ੍ਹਾ ਖੇਡ ਅਫ਼ਸਰ ਨੇ ਸਮੂਹ ਖਿਡਾਰੀਆਂ, ਕੋਚਾਂ, ਖੇਡ ਸੰਸਥਾਵਾਂ, ਸਕੂਲਾਂ ਅਤੇ ਕਾਲਜਾਂ ਨੂੰ ਅਪੀਲ ਕੀਤੀ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਨਿਰਧਾਰਿਤ ਸਮੇਂ ਅੰਦਰ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਖੇਡਾਂ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਅਤੇ ਖੇਡਾਂ ਖੇਤਰ ਵਿੱਚ ਅੱਗੇ ਵਧਣ ਲਈ ਇੱਕ ਵਧੀਆ ਮੰਚ ਪ੍ਰਦਾਨ ਕਰਨਗੀਆਂ।

















