ਸ੍ਰੀ ਅਨੰਦਪੁਰ ਸਾਹਿਬ 12 ਅਗਸਤ 2026 AJ DI Awaaj
Punjab Desk : ਆਜ਼ਾਦੀ ਦਿਹਾੜੇ ਦਾ ਸਮਾਰੋਹ ਇਸ ਵਾਰ ਵੀ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਸਮਾਰੋਹ ਦੇ ਸੁਚੱਜੇ ਪ੍ਰਬੰਧਾਂ ਲਈ ਵੱਖ-ਵੱਖ ਤਿਆਰੀਆਂ ਜ਼ੋਰਾਂ ’ਤੇ ਹਨ। ਸਮਾਰੋਹ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਸੁਖਪਾਲ ਸਿੰਘ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ।
ਅੱਜ ਚਰਨ ਗੰਗਾ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਸਬੰਧੀ ਪਰੇਡ, ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
ਸੱਭਿਆਚਾਰਕ ਪੇਸ਼ਕਾਰੀਆਂ ਲਈ ਗਠਿਤ ਕਮੇਟੀ ਦੇ ਮੈਂਬਰਾਂ ਵੱਲੋਂ ਰਿਹਰਸਲ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਅਤੇ ਲੋੜੀਂਦੇ ਸੁਝਾਅ ਦਿੱਤੇ ਗਏ। ਕਮੇਟੀ ਮੈਂਬਰਾਂ ਨੇ ਕਿਹਾ ਕਿ ਸੁਤੰਤਰਤਾ ਦਿਵਸ ਸਾਨੂੰ ਆਪਣੀ ਅਮੀਰ ਵਿਰਾਸਤ, ਸੱਭਿਆਚਾਰ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸੂਰਬੀਰਾਂ ਨੂੰ ਯਾਦ ਕਰਨ ਦਾ ਮੌਕਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਜ਼ਾਦੀ ਦੇ ਸੰਘਰਸ਼ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਵੀ ਸਾਡੀ ਜ਼ਿੰਮੇਵਾਰੀ ਹੈ।
ਇਸ ਮੌਕੇ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ, ਪ੍ਰਿੰਸੀਪਲ ਨੀਰਜ ਵਰਮਾ, ਰਣਜੀਤ ਸਿੰਘ ਐਨ.ਸੀ.ਸੀ. ਅਫਸਰ, ਅਜੇ ਬੈਂਸ, ਸੀਮਾ ਜੱਸਲ, ਰਾਜ ਘਈ, ਬਰਜਿੰਦਰ ਸਿੰਘ, ਗੁਰਦੀਪ ਕੌਰ, ਸਤੀਸ਼ ਕੁਮਾਰ, ਇਕਬਾਲ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਅਧਿਆਪਕ ਹਾਜ਼ਰ ਸਨ।



















