ਜਲੰਧਰ 13 Aug 2026 AJ DI Awaaj
Punjab Desk : ਜਲੰਧਰ ਦੇ ਅਵਤਾਰ ਨਗਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਇੱਕ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੀ ਪਤਨੀ ਅਤੇ ਪਿਤਾ ’ਤੇ ਕ੍ਰਿਕਟ ਬੈਟ ਤੇ ਚਾਕੂ ਨਾਲ ਹ*ਮਲਾ ਕਰ ਦਿੱਤਾ, ਜਿਸ ਕਾਰਨ ਦੋਵਾਂ ਦੀ ਮੌ*ਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਪਹਿਲਾਂ ਆਪਣੀ ਪਤਨੀ ’ਤੇ ਹ*ਮਲਾ ਕੀਤਾ। ਉਸ ਨੂੰ ਬਚਾਉਣ ਲਈ ਆਏ ਪਿਤਾ ’ਤੇ ਵੀ ਹ*ਮਲਾ ਕਰ ਦਿੱਤਾ ਗਿਆ। ਦੋਵਾਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੇ ਦਮ ਤੋੜ ਦਿੱਤਾ।
ਘਟਨਾ ਦਾ ਸਭ ਤੋਂ ਦਰਦਨਾਕ ਪੱਖ ਇਹ ਹੈ ਕਿ ਸਕੂਲ ਤੋਂ ਘਰ ਪਰਤੇ ਜੁੜਵਾ ਬੱਚਿਆਂ ਨੇ ਆਪਣੀ ਮਾਂ ਅਤੇ ਦਾਦੇ ਨੂੰ ਘਰ ਵਿੱਚ ਗੰਭੀਰ ਹਾਲਤ ਵਿੱਚ ਦੇਖਿਆ। ਬੱਚਿਆਂ ਨੇ ਘਬਰਾ ਕੇ ਗੁਆਂਢੀ ਨੂੰ ਸੂਚਨਾ ਦਿੱਤੀ।
ਵਾਰਦਾਤ ਤੋਂ ਬਾਅਦ ਮੁਲਜ਼ਮ ਕਥਿਤ ਤੌਰ ’ਤੇ ਬੈਗ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹ*ਮਲੇ ਦੇ ਕਾਰਨਾਂ ਅਤੇ ਮੁਲਜ਼ਮ ਦੀ ਭਾਲ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਮਾਮਲੇ ਦੀ ਪੂਰੀ ਸੱਚਾਈ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।



















