ਨਾਂਦੇੜ ਵਿੱਚ ਸੁਖਬੀਰ ਬਾਦਲ ’ਤੇ ਹਮਲਾ, ਅਕਾਲੀ ਆਗੂਆਂ ਨੇ ਕੀਤੀ CBI ਜਾਂਚ ਦੀ ਮੰਗ

23

Punjab 14 Aug 2026 AJ DI Awaaj

Punjab Desk : ਨਾਂਦੇੜ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹ*ਮਲੇ ਦੀ ਸਿਆਸੀ ਆਗੂਆਂ ਵੱਲੋਂ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ। ਅਕਾਲੀ ਆਗੂਆਂ ਨੇ ਘਟਨਾ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਦੇ ਨਾਲ-ਨਾਲ ਸੁਖਬੀਰ ਬਾਦਲ ਦੀ ਸੁਰੱਖਿਆ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।

ਦਲਜੀਤ ਸਿੰਘ ਚੀਮਾ ਨੇ ਉਠਾਏ ਸਵਾਲ

ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਹਮਲੇ ਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਘਟਨਾ ਦੇ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ, ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿਰਫ਼ ਕਿਸੇ ਆਗੂ ਦੀ ਸੁਰੱਖਿਆ ਨਾਲ ਸਬੰਧਤ ਨਹੀਂ, ਸਗੋਂ ਲੋਕਤੰਤਰ ਲਈ ਵੀ ਚਿੰਤਾ ਦਾ ਵਿਸ਼ਾ ਹਨ।

ਮਜੀਠੀਆ ਨੇ ਕੀਤੀ CBI ਜਾਂਚ ਦੀ ਮੰਗ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਹਮਲੇ ਦੀ ਨਿਰਪੱਖ CBI ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਸੁਖਬੀਰ ਬਾਦਲ ’ਤੇ ਵਾਰ-ਵਾਰ ਹੋ ਰਹੇ ਹਮ*ਲਿਆਂ ਪਿੱਛੇ ਕਿਹੜੀਆਂ ਤਾਕਤਾਂ ਹਨ।

ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਸੁਖਬੀਰ ਸਿੰਘ ਬਾਦਲ ਸੁਰੱਖਿਅਤ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੇ ਨਾਲ ਸੁਖਬੀਰ ਬਾਦਲ ਦੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ।

ਅਕਾਲੀ ਦਲ ਵੱਲੋਂ ਕਿਹਾ ਜਾ ਰਿਹਾ ਹੈ ਕਿ ਘਟਨਾ ਦੇ ਅਸਲ ਕਾਰਨਾਂ ਅਤੇ ਕਿਸੇ ਸੰਭਾਵਿਤ ਸਾਜ਼ਿਸ਼ ਦਾ ਪਤਾ ਲਗਾਉਣ ਲਈ ਨਿਰਪੱਖ ਜਾਂਚ ਜ਼ਰੂਰੀ ਹੈ।