ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ₹100 ਕਰੋੜ ਦਾ ਵਿਸ਼ੇਸ਼ ਬਜਟ

5

August 17,2026 Aj Di Awaaj

Punjab Desk:  ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ₹100 ਕਰੋੜ ਦਾ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਇਸ ਤਹਿਤ ਆਧੁਨਿਕ ਲੇਜ਼ਰ ਸ਼ੋਅ, ਲਾਈਟ ਐਂਡ ਸਾਊਂਡ ਪ੍ਰੋਗਰਾਮ ਅਤੇ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ।

ਇਨ੍ਹਾਂ ਸਮਾਗਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀ ਅੰਮ੍ਰਿਤ ਬਾਣੀ, ਸਮਾਨਤਾ, ਭਾਈਚਾਰੇ ਅਤੇ ਮਾਨਵਤਾ ਦਾ ਸੰਦੇਸ਼ ਦੇਸ਼-ਵਿਦੇਸ਼ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾਵੇਗਾ।

ਸ੍ਰੀ ਗੁਰੂ ਰਵਿਦਾਸ ਜੀ ਸਮੁੱਚੀ ਮਨੁੱਖਤਾ ਨੂੰ ਸੱਚ, ਬਰਾਬਰੀ ਅਤੇ ਭਾਈਚਾਰੇ ਦੇ ਰਾਹ ‘ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ। ਗੁਰੂ ਸਾਹਿਬ ਸਮੁੱਚੀ ਮਨੁੱਖਤਾ ਅਤੇ ਪੰਜਾਬ ਨੂੰ ਸਦਾ ਚੜ੍ਹਦੀ ਕਲਾ ਬਖ਼ਸ਼ਣ।