ਹਰਮਨਪ੍ਰੀਤ ਸਿੰਘ ਨਾਲ ਵੀਡੀਓ ਕਾਲ ’ਤੇ ਗੱਲਬਾਤ, ਭਾਰਤੀ ਹਾਕੀ ਟੀਮ ਨੂੰ ਸ਼ੁਭਕਾਮਨਾਵਾਂ

21

August 17,2026 Aj Di Awaaj

Sports Desk:  ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਗਈ ਅਤੇ ਆਉਣ ਵਾਲੇ ਮੁਕਾਬਲਿਆਂ ਲਈ ਪੂਰੀ ਟੀਮ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਟੀਮ ਦੇ ਪ੍ਰਦਰਸ਼ਨ ਅਤੇ ਆਉਣ ਵਾਲੇ ਮੈਚਾਂ ਨੂੰ ਲੈ ਕੇ ਵੀ ਗੱਲਬਾਤ ਹੋਈ।

ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਵੱਡੀ ਸ਼ਮੂਲੀਅਤ ਸਾਰੇ ਪੰਜਾਬ ਲਈ ਮਾਣ ਦੀ ਗੱਲ ਹੈ। ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਸ਼ਾਨਦਾਰ ਹਾਕੀ ਖਿਡਾਰੀ ਦਿੱਤੇ ਹਨ, ਜਿਨ੍ਹਾਂ ਨੇ ਆਪਣੀ ਕਾਬਲੀਅਤ ਅਤੇ ਮਿਹਨਤ ਨਾਲ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਦਾ ਸੰਕਲਪ ਵੀ ਦੁਹਰਾਇਆ ਗਿਆ। ਸਾਡਾ ਪੱਕਾ ਇਰਾਦਾ ਹੈ ਕਿ ਪੰਜਾਬ ਦੇ ਨੌਜਵਾਨ ਖੇਡਾਂ ਦੇ ਮੈਦਾਨ ਵਿੱਚ ਆਪਣੀ ਮਿਹਨਤ ਅਤੇ ਪ੍ਰਤਿਭਾ ਨਾਲ ਦੇਸ਼ ਦਾ ਤਿਰੰਗਾ ਹਮੇਸ਼ਾ ਹੋਰ ਉੱਚਾ ਲਹਿਰਾਉਣ।

ਭਾਰਤੀ ਹਾਕੀ ਟੀਮ ਨੂੰ ਆਉਣ ਵਾਲੇ ਸਾਰੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ। ਪੂਰੇ ਦੇਸ਼ ਨੂੰ ਟੀਮ ਤੋਂ ਸ਼ਾਨਦਾਰ ਪ੍ਰਦਰਸ਼ਨ ਅਤੇ ਜਿੱਤ ਦੀ ਉਮੀਦ ਹੈ।

ਚੱਕਦੇ ਇੰਡੀਆ!