ਗੈਂ*ਗਸ*ਟਰਾਂ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 494 ਟਿਕਾਣਿਆਂ ’ਤੇ ਛਾਪੇਮਾਰੀ

37

ਪੰਜਾਬ 18 Aug 2026 AJ DI Awaaj

Punjab Desk   : ਪੰਜਾਬ ਪੁਲਿਸ ਵੱਲੋਂ ਗੈਂ*ਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂ*ਗਸਟਰਾਂ ’ਤੇ ਵਾਰ’ ਦੇ 209ਵੇਂ ਦਿਨ ਸੂਬੇ ਭਰ ਵਿੱਚ ਵੱਡੀ ਕਾਰਵਾਈ ਕੀਤੀ ਗਈ। ਪੁਲਿਸ ਟੀਮਾਂ ਨੇ ਗੈਂ*ਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਹਿਲਾਂ ਤੋਂ ਪਛਾਣੇ ਅਤੇ ਮੈਪ ਕੀਤੇ 494 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਪੁਲਿਸ ਮੁਤਾਬਕ ਇਸ ਕਾਰਵਾਈ ਦੌਰਾਨ ਤਿੰਨ ਹਥਿ*ਆਰਾਂ ਸਮੇਤ 232 ਵਿਅਕਤੀਆਂ ਨੂੰ ਗ੍ਰਿ*ਫ਼ਤਾਰ ਕੀਤਾ ਗਿਆ। ਇਸ ਨਾਲ 20 ਜਨਵਰੀ 2026 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਹੁਣ ਤੱਕ ਗ੍ਰਿ*ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 61,578 ਹੋ ਗਈ ਹੈ।

ਇਸ ਤੋਂ ਇਲਾਵਾ ਪੁਲਿਸ ਵੱਲੋਂ 167 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ ਗਈ। ਛਾਪੇਮਾਰੀ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਕਾਬੂ ਕੀਤਾ ਗਿਆ।

ਇਹ ਮੁਹਿੰਮ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸੂਬੇ ਨੂੰ ਗੈਂ*ਗਸਟਰ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗ*ਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਜ਼ਿਲ੍ਹਾ ਪੁਲਿਸ ਦੀਆਂ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋੜੀਂਦੇ ਅਪਰਾਧੀਆਂ ਅਤੇ ਗੈਂ*ਗਸਟਰਾਂ ਬਾਰੇ ਜਾਣਕਾਰੀ ਐਂਟੀ-ਗੈਂ*ਗਸਟਰ ਹੈਲਪਲਾਈਨ 93946-93946 ’ਤੇ ਗੁਪਤ ਰੂਪ ਵਿੱਚ ਸਾਂਝੀ ਕਰਨ। ਇਸ ਨੰਬਰ ਰਾਹੀਂ ਅਪ*ਰਾਧ ਅਤੇ ਅਪ*ਰਾਧਿਕ ਗਤੀਵਿਧੀਆਂ ਸਬੰਧੀ ਸੂਹ ਵੀ ਦਿੱਤੀ ਜਾ ਸਕਦੀ ਹੈ।