ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ, 882 ਵਿਦਿਆਰਥੀਆਂ ਨੇ NEET ਪਾਸ ਕਰਕੇ ਰਚਿਆ ਨਵਾਂ ਇਤਿਹਾਸ

9

August 18,2026 Aj Di Awaaj

Chandigarh Desk: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET ਪ੍ਰੀਖਿਆ ਪਾਸ ਕਰਕੇ ਵੱਡੀ ਉਪਲਬਧੀ ਹਾਸਲ ਕੀਤੀ ਹੈ। ਇਹ ਕਾਮਯਾਬੀ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਮੰਨੀ ਜਾ ਰਹੀ ਹੈ। ਸਿੱਖਿਆ ਖੇਤਰ ਵਿੱਚ ਪੰਜਾਬ ਵੱਲੋਂ ਕੇਰਲ ਸਮੇਤ ਹੋਰ ਸੂਬਿਆਂ ਨੂੰ ਪਿੱਛੇ ਛੱਡ ਕੇ ਅੱਗੇ ਰਹਿਣ ਦਾ ਦਾਅਵਾ ਕੀਤਾ ਗਿਆ ਹੈ। ਇਹ ਨਤੀਜਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਸੁਧਰਦੇ ਪੱਧਰ ਦੀ ਤਸਵੀਰ ਪੇਸ਼ ਕਰਦਾ ਹੈ।