40 ਲੱਖ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟ, ਹਰ ਰਸੋਈ ਦੀ ਖੁਸ਼ਹਾਲੀ ਵੱਲ ਵੱਡਾ ਕਦਮ

8

August 18,2026 Aj Di Awaaj

Punjab Desk: ਸੂਬੇ ਦੇ 40 ਲੱਖ ਲੋੜਵੰਦ ਪਰਿਵਾਰਾਂ ਨੂੰ ਰਸੋਈ ਦੀਆਂ ਜ਼ਰੂਰੀ ਖੁਰਾਕੀ ਵਸਤਾਂ ਵਾਲੀ ਰਾਸ਼ਨ ਕਿੱਟ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਕਿੱਟ ਵਿੱਚ ਦਾਲ, ਖੰਡ, ਖਾਣ ਵਾਲਾ ਤੇਲ, ਹਲਦੀ ਅਤੇ ਨਮਕ ਵਰਗੀਆਂ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਚੀਜ਼ਾਂ ਸ਼ਾਮਲ ਹਨ।

ਇਸ ਪਹਿਲ ਦਾ ਉਦੇਸ਼ ਲੋੜਵੰਦ ਪਰਿਵਾਰਾਂ ਤੱਕ ਬੁਨਿਆਦੀ ਖੁਰਾਕੀ ਸਮੱਗਰੀ ਪਹੁੰਚਾਉਣਾ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਕਰਨਾ ਹੈ। ਸਰਕਾਰ ਦੀ ਇਸ ਕੋਸ਼ਿਸ਼ ਨੂੰ ਸਿਹਤ, ਪੋਸ਼ਣ ਅਤੇ ਪਰਿਵਾਰਕ ਖੁਸ਼ਹਾਲੀ ਵੱਲ ਇੱਕ ਅਹਿਮ ਕਦਮ ਦੱਸਿਆ ਜਾ ਰਿਹਾ ਹੈ।