ਕੁਦਰਤੀ ਸੋਮਿਆਂ ਦੀ ਸੰਭਾਲ, ਸੁਨਹਿਰੀ ਭਵਿੱਖ ਵੱਲ ਵੱਡਾ ਕਦਮ

5

August 18, 2026 Aj Di Awaaj

Punjab Desk:  ਕੁਦਰਤੀ ਸੋਮਿਆਂ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਤੇ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਉਣ ਲਈ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਆਧੁਨਿਕ ਬਾਇਓ-ਗੈਸ ਪਲਾਂਟ ਸਥਾਪਿਤ ਕੀਤੇ ਜਾ ਰਹੇ ਹਨ।

ਇਸ ਪਹਿਲਕਦਮੀ ਨਾਲ ਡੇਅਰੀ ਮਾਲਕਾਂ ਲਈ ਪਸ਼ੂਆਂ ਦੇ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਆਸਾਨ ਬਣਾਉਣ ਵਿੱਚ ਮਦਦ ਮਿਲ ਰਹੀ ਹੈ। ਇਸ ਦੇ ਨਾਲ ਹੀ ਰਹਿੰਦ-ਖੂੰਹਦ ਦੀ ਸਹੀ ਵਰਤੋਂ ਕਰਕੇ ਪ੍ਰਦੂਸ਼ਣ ਘਟਾਉਣ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਵੱਲ ਵੀ ਮਹੱਤਵਪੂਰਨ ਕਦਮ ਚੁੱਕਿਆ ਜਾ ਰਿਹਾ ਹੈ।

ਬਾਇਓ-ਗੈਸ ਪਲਾਂਟਾਂ ਰਾਹੀਂ ਰਹਿੰਦ-ਖੂੰਹਦ ਨੂੰ ਉਪਯੋਗੀ ਊਰਜਾ ਵਿੱਚ ਬਦਲਣ ਦੀ ਕੋਸ਼ਿਸ਼ ਕੁਦਰਤੀ ਸੋਮਿਆਂ ਦੀ ਸੰਭਾਲ ਦੇ ਨਾਲ-ਨਾਲ ਟਿਕਾਊ ਵਿਕਾਸ ਵੱਲ ਵੀ ਇੱਕ ਅਹਿਮ ਕਦਮ ਮੰਨੀ ਜਾ ਰਹੀ ਹੈ।