ਪੰਜਾਬ ਦੇ ਪਾਣੀ ਨੂੰ ਬਚਾਉਣ ਅਤੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਸਰਕਾਰ ਵਚਨਵੱਧ

3

ਮਲੋਟ/ ਮੁਕਤਸਰ ਸਾਹਿਬ,20 ਅਗਸਤ 2026 AJ DI Awaaj

Punjab Desk :  ਸੇਮ ਦੀ ਸਮੱਸਿਆ ਕੁਦਰਤੀ ਸਮੱਸਿਆ ਹੈ, ਸਰਕਾਰ ਇਸ ਸਮੱਸਿਆ ਦੇ ਹੱਲ ਲਈ ਹਰ ਸੰਭਵ ਯਤਨ ਕਰ ਰਹੀ ਹੈ, ਇਸ ਗੱਲ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ, ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਲੋਟ ਹਲਕੇ ਦੇ ਪਿੰਡ ਈਨਾਂ ਖੇੜਾ ਵਿਖੇ 1.51 ਕਰੋੜ ਰੁਪਏ ਦੀ ਲਾਗਤ ਨਾਲ ਸੇਮ ਦੀ ਸਮੱਸਿਆ ਦੇ ਹੱਲ ਲਈ ਜਮੀਨਦੋਜ਼ ਪਾਈਪਾਂ ਪਾਉਣ ਦੇ ਮੁਕੰਮਲ ਹੋਏ ਕੰਮ ਦਾ ਉਦਘਾਟਨ ਕਰਨ ਉਪਰੰਤ ਕੀਤਾ ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸੁਚਾਰੂ ਅਤੇ ਬਿਹਤਰ ਸਪਲਾਈ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜਲ ਸਰੋਤ ਵਿਭਾਗ ਅਧੀਨ ਵੱਖ—ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸੇ ਲੜੀ ਤਹਿਤ  ਪਿੰਡ ਈਨਾ ਖੇੜਾ ਢਾਣੀ ਮਨਜਿੰਦਰ ਸਿੰਘ ਵਿਖੇ ਲੋਅ ਲੇਅਇੰਗ ਖੇਤਾ ਵਿੱਚ ਖੜਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ 86.05 ਲੱਖ ਰੁਪਏ ਦੀ ਲਾਗਤ ਨਾਲ ਲਿਫਟ ਸਕੀਮ ਅਤੇ ਜਮੀਨਦੋਜ਼ ਪਾਈਪ ਲਾਈਨ ਦੀ ਉਸਾਰੀ ਪਾਈਪ ਲਾਈਨ ਦੀ ਲੰਬਾਈ  2500 ਫੁੱਟ ਜਿਸ ਨਾਲ 120 ਏਕੜ ਰਕਬੇ ਨੂੰ ਫਾਇਦਾ ਹੋਵੇਗਾ।
ਕੈਬਨਿਟ ਮੰਤਰੀ ਨੇ ਪਿੰਡ ਝੋਰੜ ਢਾਈ ਬਾਬਾ ਰੂੜ ਸਿੰਘ  ਵਿਖੇ ਲੋਅ ਲੇਅਇੰਗ ਖੇਤਾ ਵਿੱਚ ਖੜਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਲਿਫਟ ਸਕੀਮ ਅਤੇ ਜਮੀਨਦੋਜ਼ ਪਾਈਪ ਲਾਈਨ ਦੀ ਉਸਾਰੀ ਕਰਵਾਉਣ ਲਈ 64.98 ਲੱਖ ਰੁਪਏ ਨਾਲ ਤਿਆਰ ਹੋਣ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਇਸ ਨਾਲ 2800 ਫੁੱਟ ਪਾਈਪ ਲਾਈਨਾਂ ਪਾਈਆਂ ਜਾਣਗੀਆ ਅਤੇ 200 ਏਕੜ ਰਕਬੇ ਨੂੰ ਫਾਇਦਾ ਹੋਵੇਗਾ।
ਕੈਬਨਿਟ ਮੰਤਰੀ ਸੰਬੋਧਨ ਕਰਦਿਆਂ ਕਿਹਾ ਕਿ ਇਹ ਖੇਤਰ ਪੰਜਾਬ ਰਾਜ ਦੇ ਦੱਖਣ—ਪੱਛਮ ਹਿੱਸੇ ਵਿੱਚ ਪੈਂਦਾ ਹੈ, ਜਿੱਥੇ ਕੇ ਰਕਬੇ ਇੱਕਸਾਰ ਨਾ ਹੋ ਕੇ ਅਲੱਗ—ਅਲੱਗ ਲੇਵਲਾਂ ਤੇ ਹਨ। ਜਿਸ ਨਾਲ ਇਸ ਖੇਤਰ ਵਿੱਚ ਡਿਪਰੇਸ਼ਨ ਬਣਦਾ ਸੀ। ਇਸ ਰਕਬੇ ਵਿੱਚੋਂ ਬਰਸਾਤਾਂ ਸਮੇਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਫਸਲਾਂ ਬਰਬਾਦ ਹੋ ਜਾਂਦੀਆਂ ਸਨ, ਜਿਸ ਦੇ ਹੱਲ ਲਈ ਖੇਤਾਂ ਵਿੱਚੋਂ ਪਾਣੀ ਲਿਫਟ ਪੰਪ ਨਾਲ ਚੁੱਕ ਕੇ ਜਮੀਨਦੋਜ਼ ਪਾਈਪ ਰਾਹੀਂ ਨਾਲ ਲੱਗਦੀ ਡਰੇਨ ਵਿੱਚ ਪਾਇਆ ਜਾਵੇਗਾ।
ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰਨ ਦੇ ਨਾਲ—ਨਾਲ ਅਜਿਹੇ ਕਈ ਕੰਮ ਵੀ ਕਰਕੇ ਦਿਖਾਏ ਹਨ, ਜਿਹਨਾਂ ਦੀ ਪਹਿਲਾਂ ਕੋਈ

ਗਰੰਟੀ ਨਹੀਂ ਦਿੱਤੀ ਗਈ ਸੀ। ਉਹਨਾਂ ਕਿਹਾ ਕਿ ਸੂਬੇ ਦੀ ਦਿਸ਼ਾ ਅਤੇ ਦਸ਼ਾ ਬਦਲਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਸਮੇਤ ਹੋਰ ਵੱਖ—ਵੱਖ ਖੇਤਰਾਂ ਵਿੱਚ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ।
ਪੰਜਾਬ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਖੇਤਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਨੂੰ ਯਕੀਨੀ ਬਣਾਇਆ ਹੈ, ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਪਾਣੀ ਮਿਲਣ ਦੇ ਨਾਲ—ਨਾਲ ਧਰਤੀ ਨੂੰ ਬੰਜਰ ਹੋਣ ਤੋਂ ਬਚਾਉਣ ਵਿੱਚ ਵੀ ਮਦਦ ਮਿਲ ਰਹੀ ਹੈ।ਸਰਕਾਰ ਦੀ ਕੋਸਿਸਾਂ ਸਦਕਾ 117 ਬਲਾਕਾਂ ਵਿੱਚ ਪਾਣੀ ਦਾ ਪੱਧਰ ਉਪਰ ਆਇਆ ਹੈ।
ਇਸ ਮੌਕੇ ਤੇ ਸਰਕਾਰ ਦੀ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਔਰਤਾਂ ਨੂੰ ਬਣਦਾ ਸਤਿਕਾਰ ਦੇਣ ਲਈ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ, ਮੁਫਤ ਬੱਸ ਪਾਸ ਸਹੂਲਤ ਦੇ ਰਹੀ ਹੈ। ਬੇਹਤਰ ਸਿਹਤ ਸਹੂਲਤਾ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਅਤੇ 10 ਲੱਖ ਰੁਪਏ ਦਾ ਸਿਹਤ ਯੋਜਨ ਬੀਮਾ ਕਾਰਡ ਬਣਾਏ ਜਾ ਰਹੇ ਹਨ, ਜਿਸ ਤੋਂ ਲਾਭਪਾਤਾਰੀ ਸਬੰਧਿਤ ਬਿਮਾਰੀ ਦਾ ਇਲਾਜ ਕਰਵਾ ਸਕਦਾ ਹੈ।
ਨੌਜਵਾਨਾਂ ਨੂੰ ਨਸਿ਼ਆਂ ਤੋਂ ਬਚਾਉਣ ਲਈ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਯੁੱਧ ਨਸਿ਼ਆਂ ਵਿਰੁੱਧ ਅਭਿਆਨ ਤਹਿਤ ਲੋਕਾਂ ਦਾ ਨਸਿ਼ਆਂ ਛੁਡਵਾਇਆ ਜਾ ਰਿਹਾ ਹੈ।
ਇਸ ਮੌਕੇ ਐਸ.ਡੀ.ਐਮ. ਪੰਕਜ ਕੁਮਾਰ, ਨਿਗਰਾਨ ਇੰਜੀਨੀਅਰ ਰਾਜਨ ਧੀਂਗੜਾ, ਕਾਰਜਕਾਰੀ ਇੰਜੀਨੀਅਰ ਬਲਵਿੰਦਰ ਕੁਮਾਰ ਕੰਬੋਜ਼, ਚੇਅਰਮੈਨ ਕੋਅਪਰੇਟਿਵ ਬੈਂਕ ਪੰਜਾਬ ਜਗਦੇਵ ਸਿੰਘ ਬਾਮ, ਚੇਅਰਮੈਨ ਮਾਰਕੀਟ ਕਮੇਟੀ ਮਲੋਟ ਜਸ਼ਨ ਬਰਾੜ, ਚੇਅਰਮੈਨ ਕੋਅਪਰੇਟਿਵ ਬੈਂਕ  ਸਿਮਰਜੀਤ ਸਿੰਘ ਬਰਾੜ, ਨਿੱਜੀ ਸਹਾਇਕ ਅਰਸ਼ਦੀਪ ਸਿੰਘ, ਕੁਲਵਿੰਦਰ ਸਿੰਘ ਬਰਾੜ, ਪ੍ਰਧਾਨ ਮਹਿਲਾ ਵਿੰਗ ਪਰਮਿੰਦਰ ਕੌਰ, ਪ੍ਰਧਾਨ ਨਗਰ ਕੌਸਲ ਮਲੋਟ ਜੋਨੀ ਗਰਗ, ਐਮ.ਸੀ.ਬਲਜੀਤ ਕੌਰ ਡਿੰਪਲ, ਸਿ਼ਵਰਾਜ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।