ਡੀ.ਸੀ. ਦਫ਼ਤਰ ਦੇ ਕਰਮਚਾਰੀ ਦੀ ਵਾਰ-ਵਾਰ ਬਦਲੀ ਕਾਰਨ ਰੋਸ

34

ਸ਼੍ਰੀ ਮੁਕਤਸਰ ਸਾਹਿਬ, 21 ਅਗਸਤ 2026 AJ DI Awaaj

Punjab Desk : – ਦਫ਼ਤਰ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਵਿੱਚ ਕੰਮ ਕਰਦੇ ਇੱਕ ਕਰਮਚਾਰੀ ਦੀ 2 ਮਹੀਨੇ ਵਿੱਚ 4 ਵਾਰ ਬਦਲੀ ਕਰਨ ਦੇ ਰੋਸ ਵਿੱਚ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਕਾਰਜਕਾਰੀ ਬਾਡੀ ਵੱਲੋਂ ਮੀਟਿੰਗ ਕੀਤੀ ਗਈ, ਜਿਸਦੀ ਪ੍ਰਧਾਨਗੀ ਕਰਦਿਆਂ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਫ਼ਤਰ ਦੇ ਕਰਮਚਾਰੀ ਦੀ ਪਿਛਲੇ 2 ਮਹੀਨਿਆਂ ਦੇ ਅੰਦਰ 4 ਵਾਰ ਬਦਲੀ ਕੀਤੀ ਗਈ ਹੈ, ਇਸ ਨਾਲ ਕਰਮਚਾਰੀ ਦੇ ਮਨੋਬਲ ਤੇ ਅਸਰ ਪਾਇਆ ਜਾ ਰਿਹਾ ਹੈ। ਇਸ ਲਈ ਜਥੇਬੰਦੀ ਵੱਲੋਂ ਮੀਟਿੰਗ ਕਰਕੇ ਇਹ ਫੈਸਲਾ ਲਿਆ ਗਿਆ ਹੈ ਕਿ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੂੰ 25 ਅਗਸਤ ਤੱਕ ਬਦਲੀ ਨੂੰ ਰੱਦ ਕਰਨ ਦਾ ਸਮਾਂ ਦਿੱਤਾ ਜਾਵੇ, ਜੇਕਰ 25 ਅਗਸਤ ਤੱਕ ਬਦਲੀ ਰੱਦ ਨਹੀਂ ਹੁੰਦੀ ਤਾਂ 26 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਕਰਮਚਾਰੀਆਂ ਵੱਲੋਂ ਦਫ਼ਤਰੀ ਕੰਮ ਠੱਪ ਰੱਖਿਆ ਜਾਵੇਗਾ ਅਤੇ ਲੋੜ ਪਈ ਤਾਂ ਇਸ ਸੰਘਰਸ਼ ਨੂੰ ਸੂਬਾ ਪੱਧਰ ਤੇ ਲਿਜਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਰਲ ਗੁਰਮੀਤ ਪਾਲ, ਬਲਵਿੰਦਰ ਸਿੰਘ, ਬਲਰਾਜ,  ਓਮਪਾਲ, ਹਰਬੰਸ ਸਿੰਘ, ਭੁਪਿੰਦਰ ਸਿੰਘ, ਜਗਪ੍ਰੀਤ ਸਿੰਘ, ਗਗਨਦੀਪ ਸਿੰਘ, ਦੀਪਕ ਕੁਮਾਰ, ਕਮਲਦੀਪ ਕੌਰ, ਸੁਖਪਾਲ ਕੌਰ, ਨੇਹਾ, ਹਰਭਜਨ ਸਿੰਘ ਆਦਿ ਕਰਮਚਾਰੀ ਹਾਜ਼ਰ ਸਨ।