ਪੰਜਾਬ ਦੀ ਚੜ੍ਹਦੀ ਕਲਾ ਲਈ ਭਗਵੰਤ ਮਾਨ ਨੇ ਕੀਤੀ ਅਰਦਾਸ, ਹਰ ਘਰ ਖੁਸ਼ਹਾਲੀ ਦੀ ਕਾਮਨਾ

9

August 22,2026 Aj Di Awaaj

Punjab Desk:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਵਾਹਿਗੁਰੂ ਸਾਡੇ ਰੰਗਲੇ ਪੰਜਾਬ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਪੰਜਾਬ ਹੱਸਦਾ-ਵੱਸਦਾ ਰਹੇ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਰ ਘਰ ਦਾ ਚੁੱਲ੍ਹਾ ਬਲਦਾ ਰਹੇ, ਹਰ ਨੌਜਵਾਨ ਨੂੰ ਰੁਜ਼ਗਾਰ ਮਿਲੇ ਅਤੇ ਹਰ ਮਾਂ-ਭੈਣ ਦੀ ਅੱਖ ਖੁਸ਼ੀ ਨਾਲ ਚਮਕਦੀ ਰਹੇ। ਉਨ੍ਹਾਂ ਪੰਜਾਬ ਦੀ ਖੁਸ਼ਹਾਲੀ ਅਤੇ ਲੋਕਾਂ ਦੀ ਬਿਹਤਰੀ ਨੂੰ ਆਪਣੀ ਸਭ ਤੋਂ ਵੱਡੀ ਤਰਜੀਹ ਦੱਸਿਆ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਮਿਲੀ ਸੇਵਾ ਦੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਲਈ ਵਚਨਬੱਧ ਹਨ। ਉਨ੍ਹਾਂ ਕਾਮਨਾ ਕੀਤੀ ਕਿ ਪੰਜਾਬ ਹਮੇਸ਼ਾ ਤਰੱਕੀ ਦੇ ਰਾਹ ’ਤੇ ਅੱਗੇ ਵਧਦਾ ਰਹੇ ਅਤੇ ਹਰ ਪੰਜਾਬੀ ਦੇ ਜੀਵਨ ਵਿੱਚ ਖੁਸ਼ਹਾਲੀ ਆਵੇ।