August 22,2026 Aj Di Awaaj
Punjab Desk: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ’ਤੇ ਹਨ। ਉਨ੍ਹਾਂ ਦੇ ਪੰਜਾਬ ਦੌਰੇ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਪੰਜਾਬ ਵਿੱਚ ਨਾਇਬ ਸਿੰਘ ਸੈਣੀ ਦੀਆਂ ਪਿਛਲੀਆਂ ਸਿਆਸੀ ਸਰਗਰਮੀਆਂ ਨੂੰ ਦੇਖਦਿਆਂ ਇਸ ਦੌਰੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਦੌਰੇ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਨਾਲ ਜੁੜੇ ਸਿਆਸੀ ਅਤੇ ਲੋਕਹਿਤ ਮੁੱਦਿਆਂ ’ਤੇ ਗੱਲਬਾਤ ਕੀਤੇ ਜਾਣ ਦੀ ਸੰਭਾਵਨਾ ਹੈ। BJP ਵੱਲੋਂ ਪੰਜਾਬ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਵੀ ਸੈਣੀ ਦਾ ਪੰਜਾਬ ਦੌਰਾ ਚਰਚਾ ਵਿੱਚ ਹੈ।


















