ਸੜਕਾਂ ਨੂੰ ਲੈ ਕੇ ਵਾਇਰਲ ਫ਼ਰਜ਼ੀ ਵੀਡੀਓ ’ਤੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਸਪਸ਼ਟੀਕਰਨ

4

August 24,2026 Aj Di Awaaj

Punjab Desk:  ਸੜਕਾਂ ਦੀ ਹਾਲਤ ਨੂੰ ਲੈ ਕੇ ਵਿਰੋਧੀਆਂ ਵੱਲੋਂ ਵਾਇਰਲ ਕੀਤੀ ਜਾ ਰਹੀ ਵੀਡੀਓ ’ਤੇ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਪਸ਼ਟੀਕਰਨ ਦਿੱਤਾ ਹੈ। ਬਠਿੰਡਾ ਤੋਂ ਲਾਈਵ ਦੌਰਾਨ ਮੰਤਰੀ ਨੇ ਕਿਹਾ ਕਿ ਵਾਇਰਲ ਕੀਤੀ ਜਾ ਰਹੀ ਵੀਡੀਓ ਤੱਥਾਂ ਤੋਂ ਪਰੇ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਸੜਕਾਂ ਨਾਲ ਸਬੰਧਤ ਮੁੱਦਿਆਂ ਬਾਰੇ ਸਰਕਾਰ ਦਾ ਪੱਖ ਰੱਖਦਿਆਂ ਕਿਹਾ ਕਿ ਸੂਬੇ ਵਿੱਚ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਨਾਲ ਜੁੜੇ ਕੰਮਾਂ ’ਤੇ ਲਗਾਤਾਰ ਧਿਆਨ ਦਿੱਤਾ ਜਾ ਰਿਹਾ ਹੈ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਵੀਡੀਓਜ਼ ’ਤੇ ਵਿਸ਼ਵਾਸ ਕਰਨ ਤੋਂ ਪਹਿਲਾਂ ਤੱਥਾਂ ਦੀ ਪੁਸ਼ਟੀ ਜ਼ਰੂਰ ਕਰਨ।