ਬਰਨਾਲਾ, 24 ਅਗਸਤ 2026 AJ DI Awaaj
Punjab Desk : ਵਿਸ਼ੇਸ਼ ਗਹਿਰੀ ਸੁਧਾਈ ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਸਾਲ 2003 ਦੀ ਵੋਟਰ ਸੂਚੀ ਨਾਲ ਮੈਪ ਨਾ ਹੋਣ ਵਾਲੇ ( ਜਿਨ੍ਹਾਂ ਦੇ ਫਾਰਮ ਪ੍ਰਾਪਤ ਹੋਏ ਹਨ ਪਰ ਮੈਪਿੰਗ ਨਹੀਂ ਹੋਈ) ਵੋਟਰਾਂ ਨੂੰ ਨੋਟਿਸ ਜਾਰੀ ਕਰਨ ਅਤੇ ਸੁਣਵਾਈ ਦੀ ਪ੍ਰਕਿਰਿਆ ਜਾਰੀ ਹੈ।
ਇਸ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਵਲੋਂ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਗਿਆ। ਓਹਨਾਂ ਵਲੋਂ ਬਰਨਾਲਾ ਤੋਂ ਇਲਾਵਾ ਵਿਧਾਨ ਸਭਾ ਹਲਕਾ ਭਦੌੜ ਦੇ ਸਬ ਤਹਿਸੀਲ ਦਫ਼ਤਰ ਵਿਖੇ ਸਹਾਇਕ ਈਆਰਓ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਭੋਤਨਾ ਵਿਚ ਏਈਆਰਓ ਦੀ ਟੀਮ ਵਲੋਂ ਕੀਤੀ ਜਾ ਰਹੀ ਸੁਣਵਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਨੋਟਿਸ ਜਾਰੀ ਕਰਨ ਦੇ ਨਾਲ ਨਾਲ ਵੋਟਰਾਂ ਦੀ ਪੂਰੀ ਸੁਣਵਾਈ ਕੀਤੀ ਜਾਵੇ ਅਤੇ ਓਹਨਾ ਨੂੰ ਦਸਤਾਵੇਜ਼ਾਂ ਬਾਰੇ ਪੂਰੀ ਤਰ੍ਹਾਂ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਦੀ ਵੋਟ ਕੱਟੀ ਨਾ ਜਾਵੇ ਅਤੇ ਓਹਨਾਂ ਨੂੰ ਦਸਤਾਵੇਜ਼ ਜਮਾ ਕਰਾਉਣ ਦਾ ਪੂਰਾ ਮੌਕਾ ਮਿਲੇ।
ਉਨ੍ਹਾਂ ਜ਼ਿਲ੍ਹੇ ਦੇ ਸਬੰਧਤ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪ੍ਰਾਪਤ ਹੋਏ ਨੋਟਿਸ ਅਨੁਸਾਰ ਨਿਰਧਾਰਿਤ ਮਿਤੀ, ਸਮੇਂ ਅਤੇ ਸਥਾਨ ‘ਤੇ ਆਪਣੇ ਲੋੜੀਂਦੇ ਦਸਤਾਵੇਜ਼ ਲੈ ਕੇ ਸੁਣਵਾਈ ਲਈ ਜ਼ਰੂਰ ਪਹੁੰਚਣ। ਉਨ੍ਹਾਂ ਦੱਸਿਆ ਕਿ ਵੋਟਰ ਰਜਿਸਟ੍ਰੇਸ਼ਨ ਅਤੇ ਨਿਯਮਾਂ ਦੀ ਵਧੇਰੇ ਜਾਣਕਾਰੀ ਲਈ ਮੁੱਖ ਚੋਣ ਅਫ਼ਸਰ ਪੰਜਾਬ ਦੀ ਵੈਬਸਾਈਟ (https://www.ceopunjab.gov.in/ ) ‘ਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਨਾਮ ਡਰਾਫਟ ਵੋਟਰ ਸੂਚੀ ‘ਚ ਦਰਜ ਹੋਣ ਤੋਂ ਰਹਿ ਗਿਆ ਹੈ ਤਾਂ ਉਹ 12 ਸਤੰਬਰ 2026 ਤੱਕ ਫਾਰਮ ਨੰਬਰ 6 ਭਰ ਕੇ ਆਨਲਾਈਨ ਜਾਂ ਦਸਤੀ ਰੂਪ ਵਿੱਚ ਵਿੱਚ ਆਪਣਾ ਦਾਅਵਾ ਦਰਜ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਕਰਕੇ ਕੋਈ ਯੋਗ ਵੋਟਰ ਰਹਿ ਗਿਆ ਹੈ ਤਾਂ ਉਹ ਦਾਅਵੇ ਅਤੇ ਇਤਰਾਜ਼ ਦਰਜ ਕਰਾਉਣ ਦੀ ਮਿਆਦ (13 ਅਗਸਤ ਤੋਂ 12 ਸਤੰਬਰ 2026) ਦੇ ਪੜਾਅ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ ਅੰਤਿਮ ਵੋਟਰ ਸੂਚੀ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਹੋ ਸਕੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਇਸ ਮੌਕੇ ਐੱਸਡੀਐਮ ਕਮ ਈ ਆਰ ਓ ਬਰਨਾਲਾ ਅਜੀਤਪਾਲ ਸਿੰਘ ਚਹਿਲ, ਐੱਸ ਡੀ ਐਮ ਕਮ ਈ ਆਰ ਓ ਭਦੌੜ ਆਯੂਸ਼ ਗੋਇਲ, ਐੱਸ ਡੀ ਐਮ ਕਮ ਈ ਆਰ ਓ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਵੀ ਮੌਜੂਦ ਸਨ।



















