Sirsa 25 Aug 2026 AJ DI Awaaj
Punjab Desk : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫ*ਰਲੋ ਮਿਲ ਗਈ ਹੈ। ਉਹ ਮੰਗਲਵਾਰ ਸਵੇਰੇ ਕਰੀਬ 6:05 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਏ। ਫਰਲੋ ਦੌਰਾਨ ਉਹ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਵਿੱਚ ਰਹਿਣਗੇ।
ਇਹ 2017 ਵਿੱਚ ਸਜ਼ਾ ਮਿਲਣ ਤੋਂ ਬਾਅਦ ਰਾਮ ਰਹੀਮ ਦੀ 17ਵੀਂ ਅਸਥਾਈ ਰਿਹਾਈ ਹੈ। ਇਸ ਸਾਲ ਜਨਵਰੀ ਵਿੱਚ ਉਨ੍ਹਾਂ ਨੂੰ 40 ਦਿਨ ਅਤੇ ਮਈ ਵਿੱਚ 30 ਦਿਨਾਂ ਦੀ ਪੈਰੋਲ ਮਿਲੀ ਸੀ। ਉਹ 26 ਜੂਨ ਨੂੰ ਮੁੜ ਜੇਲ੍ਹ ਪਹੁੰਚੇ ਸਨ।
ਦੋ ਸਾਧਵੀਆਂ ਨਾਲ ਬ*ਲਾਤ*ਕਾਰ ਮਾਮਲੇ ਵਿੱਚ 20 ਸਾਲ ਦੀ ਸਜ਼ਾ
2017 ਵਿੱਚ ਪੰਚਕੂਲਾ ਦੀ ਵਿਸ਼ੇਸ਼ CBI ਅਦਾਲਤ ਨੇ ਦੋ ਸਾਧਵੀਆਂ ਨਾਲ ਬ*ਲਾਤ*ਕਾਰ ਦੇ ਮਾਮਲੇ ਵਿੱਚ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਉਸ ਨੂੰ ਕੁੱਲ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਰਣਜੀਤ ਸਿੰਘ ਕ*ਤਲ ਸਾਜ਼ਿਸ਼ ਮਾਮਲੇ ਵਿੱਚ ਵੀ ਰਾਮ ਰਹੀਮ ਨੂੰ ਦੋਸ਼ੀ ਠਹਿਰਾਇਆ ਗਿਆ ਸੀ, ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2024 ਵਿੱਚ ਉਸ ਨੂੰ ਬਰੀ ਕਰ ਦਿੱਤਾ। ਪੱਤਰਕਾਰ ਰਾਮਚੰਦਰ ਛਤਰਪਤੀ ਕ*ਤਲ ਮਾਮਲੇ ਵਿੱਚ ਵੀ ਹਾਈ ਕੋਰਟ ਨੇ 2026 ਵਿੱਚ ਉਸ ਦੀ ਸਜ਼ਾ ਰੱਦ ਕਰ ਦਿੱਤੀ ਸੀ। ਇਸ ਫੈਸਲੇ ਖ਼ਿਲਾਫ਼ ਛਤਰਪਤੀ ਦੇ ਪੁੱਤਰ ਦੀ ਅਪੀਲ ‘ਤੇ ਸੁਪਰੀਮ ਕੋਰਟ ਸੁਣਵਾਈ ਲਈ ਸਹਿਮਤ ਹੋ ਚੁੱਕੀ ਹੈ।



















