ਤਰੁਣ ਤੇਜਪਾਲ ਨੂੰ ਝਟਕਾ, 2 ਹਫ਼ਤਿਆਂ ’ਚ ਸਰੰਡਰ ਦਾ ਹੁਕਮ

19

Delhi 25 Aug 2026 AJ DI Awaaj

National Desk :   ਸੁਪਰੀਮ ਕੋਰਟ ਨੇ 2013 ਦੇ ਯੌ*ਨ ਸ਼ੋ*ਸ਼ਣ ਮਾਮਲੇ ਵਿੱਚ ਤਰੁਣ ਤੇਜਪਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਬੰਬੇ ਹਾਈ ਕੋਰਟ ਵੱਲੋਂ ਸੁਣਾਈ 10 ਸਾਲ ਦੀ ਸਜ਼ਾ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ।

ਅਦਾਲਤ ਨੇ ਤੇਜਪਾਲ ਦੀ ਸਰੰਡਰ ਤੋਂ ਛੋਟ ਦੀ ਮੰਗ ਖਾਰਜ ਕਰਦਿਆਂ ਉਨ੍ਹਾਂ ਨੂੰ ਦੋ ਹਫ਼ਤਿਆਂ ਅੰਦਰ ਸਰੰਡਰ ਕਰਨ ਅਤੇ ਇਸ ਦਾ ਸਰਟੀਫਿਕੇਟ ਅਦਾਲਤ ਵਿੱਚ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ ਹੈ।

22 ਸਤੰਬਰ ਨੂੰ ਹੋ ਸਕਦੀ ਹੈ ਸੁਣਵਾਈ

ਸੁਪਰੀਮ ਕੋਰਟ ਨੇ ਕਿਹਾ ਕਿ ਸਰੰਡਰ ਸਰਟੀਫਿਕੇਟ ਜਮ੍ਹਾਂ ਹੋਣ ਤੋਂ ਬਾਅਦ ਹੀ ਅਪੀਲ ’ਤੇ ਅੱਗੇ ਸੁਣਵਾਈ ਕੀਤੀ ਜਾਵੇਗੀ। ਜੇਕਰ ਸਰਟੀਫਿਕੇਟ 22 ਸਤੰਬਰ ਜਾਂ ਇਸ ਤੋਂ ਪਹਿਲਾਂ ਜਮ੍ਹਾਂ ਕਰਵਾ ਦਿੱਤਾ ਜਾਂਦਾ ਹੈ ਤਾਂ ਮਾਮਲਾ ਉਸੇ ਦਿਨ ਸੁਣਵਾਈ ਲਈ ਲਿਸਟ ਕੀਤਾ ਜਾਵੇਗਾ।

ਤੇਜਪਾਲ ਦੇ ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਅਪੀਲ ਦੀ ਸੁਣਵਾਈ ਤੋਂ ਪਹਿਲਾਂ ਸਰੰਡਰ ਕਰਨਾ ਲਾਜ਼ਮੀ ਨਹੀਂ ਹੈ ਅਤੇ ਜਲਦ ਸੁਣਵਾਈ ਹੋਣ ਦੀ ਸਥਿਤੀ ਵਿੱਚ ਥੋੜ੍ਹੇ ਸਮੇਂ ਲਈ ਜੇਲ੍ਹ ਭੇਜਣ ਦਾ ਕੋਈ ਵਿਹਾਰਕ ਮਕਸਦ ਨਹੀਂ ਬਣਦਾ। ਹਾਲਾਂਕਿ, ਸੁਪਰੀਮ ਕੋਰਟ ਨੇ ਇਹ ਦਲੀਲ ਸਵੀਕਾਰ ਨਹੀਂ ਕੀਤੀ।