August 27,2026 Aj Di Awaaj
Punjab Desk: ਮਜੀਠਾ ਹਲਕੇ ਦੇ ਕੱਥੂਨੰਗਲ ਵਿਖੇ ਪਹੁੰਚਣ ’ਤੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਲਈ ਦਿਲੋਂ ਧੰਨਵਾਦ ਕੀਤਾ ਗਿਆ। ਇਲਾਕੇ ਦੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ।
ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਦਾ ਨਿਰਮਾਣ, ਬਿਹਤਰ ਸੀਵਰੇਜ ਪ੍ਰਬੰਧ ਅਤੇ ਹੋਰ ਬੁਨਿਆਦੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਕੱਥੂਨੰਗਲ ਦੀ ਨੁਹਾਰ ਹੋਰ ਨਿਖਰਨ ਦੇ ਨਾਲ-ਨਾਲ ਇਲਾਕੇ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।


















