ਨਵੀਂ ਦਿੱਲੀ: 27 Aug 2026 AJ DI Awaaj
National Desk: ਨੇਪਾਲ ਵਿੱਚ ਭਿਆਨਕ ਹੜ੍ਹ ਅਤੇ ਫਲੈਸ਼ ਫਲੱਡ ਨੇ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਆਫ਼ਤ ਕਾਰਨ ਸੈਂਕੜੇ ਲੋਕ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚ 288 ਭਾਰਤੀ ਨਾਗਰਿਕ ਵੀ ਸ਼ਾਮਲ ਹਨ।
ਭਾਰਤ ਦੇ ਵਿਦੇਸ਼ ਮੰਤਰਾਲੇ ਮੁਤਾਬਕ ਲਾਪਤਾ ਭਾਰਤੀਆਂ ਵਿੱਚ ਤ੍ਰਿਸ਼ੂਲੀ ਖੇਤਰ ਵਿੱਚ ਕੰਮ ਕਰਨ ਵਾਲੇ ਲੋਕਾਂ ਦੇ ਨਾਲ-ਨਾਲ ਕੈਲਾਸ਼ ਮਾਨਸਰੋਵਰ ਯਾਤਰਾ ’ਤੇ ਗਏ ਯਾਤਰੀ ਵੀ ਸ਼ਾਮਲ ਹਨ। ਵੱਖ-ਵੱਖ ਸੂਬਿਆਂ ਨਾਲ ਸਬੰਧਤ ਲੋਕਾਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਭਾਰਤ ਸਰਕਾਰ ਨੇ ਪ੍ਰਭਾਵਿਤ ਭਾਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਪ੍ਰਧਾਨ ਮੰਤਰੀ ਵੱਲੋਂ ਨੇਪਾਲ ਸਰਕਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ ਗਿਆ ਹੈ।
ਹੜ੍ਹ ਕਾਰਨ ਨੇਪਾਲ ਵਿੱਚ ਕਈ ਸੜਕਾਂ ਅਤੇ ਪੁਲ ਨੁਕਸਾਨੀ ਗਏ ਹਨ। ਤੇਜ਼ ਪਾਣੀ ਅਤੇ ਮਲਬੇ ਕਾਰਨ ਬਚਾਅ ਕਾਰਜਾਂ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਰਾਹਤ ਟੀਮਾਂ ਲਾਪਤਾ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ, ਜਦਕਿ ਭਾਰਤ ਸਰਕਾਰ ਲਾਪਤਾ ਨਾਗਰਿਕਾਂ ਦੇ ਪਰਿਵਾਰਾਂ ਨਾਲ ਲਗਾਤਾਰ ਤਾਲਮੇਲ ਕਰ ਰਹੀ ਹੈ।



















