August 31,2026 Aj Di Awaaj
Punjab Desk: ਜਲਿਆਂਵਾਲਾ ਬਾਗ਼ ਦਾ ਸਾਕਾ ਪੰਜਾਬ ਦੇ ਇਤਿਹਾਸ ਦਾ ਉਹ ਦਰਦਨਾਕ ਅਧਿਆਇ ਹੈ, ਜਿਸ ਨੂੰ ਪੰਜਾਬੀ ਕਦੇ ਨਹੀਂ ਭੁੱਲ ਸਕਦੇ। ਨਿਹੱਥੇ ਲੋਕਾਂ ’ਤੇ ਗੋ*ਲੀਆਂ ਚਲਵਾਉਣ ਵਾਲੇ ਜਨਰਲ ਡਾਇਰ ਨਾਲ ਹਮਦਰਦੀ ਰੱਖਣ ਵਾਲਿਆਂ ਦੀ ਭੂਮਿਕਾ ਵੀ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੈ।
ਸ਼ਹੀਦਾਂ ਦੀ ਕੁਰਬਾਨੀ ਅਤੇ ਪੰਜਾਬ ਨਾਲ ਹੋਏ ਇਤਿਹਾਸਕ ਧੋਖਿਆਂ ਨੂੰ ਯਾਦ ਕਰਦਿਆਂ ਸਵਾਲ ਉੱਠਦਾ ਹੈ ਕਿ ਜਿਹੜੇ ਲੋਕ ਕਦੇ ਪੰਜਾਬ ਦੇ ਹੱਕਾਂ ਅਤੇ ਸ਼ਹੀਦਾਂ ਦੀ ਭਾਵਨਾ ਦੇ ਵਿਰੁੱਧ ਖੜ੍ਹੇ ਰਹੇ, ਉਹ ਅੱਜ ਪੰਜਾਬ ਦੇ ਹਮਦਰਦ ਹੋਣ ਦਾ ਦਾਅਵਾ ਕਿਵੇਂ ਕਰ ਸਕਦੇ ਹਨ?
ਜਲਿਆਂਵਾਲਾ ਬਾਗ਼ ਦੇ ਸ਼ਹੀਦਾਂ ਦੀ ਸ਼ਹਾਦਤ ਸਾਨੂੰ ਆਪਣੇ ਇਤਿਹਾਸ ਅਤੇ ਸੰਘਰਸ਼ਾਂ ਨੂੰ ਯਾਦ ਰੱਖਣ ਦੀ ਪ੍ਰੇਰਣਾ ਦਿੰਦੀ ਹੈ। ਇਤਿਹਾਸ ਨੂੰ ਭੁੱਲਣ ਦੀ ਬਜਾਏ ਉਸ ਤੋਂ ਸਬਕ ਲੈਣਾ ਅਤੇ ਸ਼ਹੀਦਾਂ ਦੀ ਕੁਰਬਾਨੀ ਦਾ ਸਤਿਕਾਰ ਕਰਨਾ ਹਰ ਪੰਜਾਬੀ ਦੀ ਜ਼ਿੰਮੇਵਾਰੀ ਹੈ।


















