August 31,2026 Aj Di Awaaj
Punjab Desk: ਪੰਜਾਬ ਦੇ ਲੋਕਾਂ ਨੇ ਸਾਲਾਂ ਤੋਂ ਸੂਬੇ ਨੂੰ ਲੁੱਟਣ ਵਾਲੀਆਂ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾ ਹੈ। ਲੋਕਾਂ ਨੇ ਵੱਡਾ ਫ਼ਤਵਾ ਦੇ ਕੇ ਨਵੀਂ ਜ਼ਿੰਮੇਵਾਰੀ ਸੌਂਪੀ ਹੈ ਅਤੇ ਇਸ ਭਰੋਸੇ ਨੂੰ ਕਾਇਮ ਰੱਖਣਾ ਸਰਕਾਰ ਦੀ ਪਹਿਲੀ ਤਰਜੀਹ ਹੈ।
ਲੋਕਾਂ ਵੱਲੋਂ ਦਿੱਤੇ ਇਸ ਭਰੋਸੇ ਤੋਂ ਬਾਅਦ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਵਿਕਾਸ ਲਈ ਕੰਮ ਕਰਨ ਦਾ ਸੰਕਲਪ ਹੋਰ ਮਜ਼ਬੂਤ ਹੋਇਆ ਹੈ। ਸੂਬੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਲੋਕ-ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਣ ਅਤੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।


















