ਪੰਜਾਬੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਫੀਸ ਵਾਧੇ ਦਾ ਫੈਸਲਾ ਰੱਦ

28

August 31,2026 Aj Di Awaaj

Punjab Desk:  ਪੰਜਾਬੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਹਿੱਤ ਵਿੱਚ ਵੱਡਾ ਫੈਸਲਾ ਲੈਂਦਿਆਂ ਫੀਸਾਂ ਵਿੱਚ ਵਾਧੇ ਦੇ ਆਪਣੇ ਪਹਿਲਾਂ ਲਏ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਯੂਨੀਵਰਸਿਟੀ ਦੇ ਇਸ ਫੈਸਲੇ ਨਾਲ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਫੀਸ ਵਾਧੇ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਚਿੰਤਾ ਬਣੀ ਹੋਈ ਸੀ। ਹੁਣ ਯੂਨੀਵਰਸਿਟੀ ਵੱਲੋਂ ਫੀਸ ਵਧਾਉਣ ਦਾ ਫੈਸਲਾ ਵਾਪਸ ਲਏ ਜਾਣ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਵਿੱਤੀ ਬੋਝ ਨਹੀਂ ਵਧੇਗਾ।

ਯੂਨੀਵਰਸਿਟੀ ਦੇ ਇਸ ਕਦਮ ਨੂੰ ਵਿਦਿਆਰਥੀ ਹਿੱਤ ਵਿੱਚ ਅਹਿਮ ਫੈਸਲਾ ਮੰਨਿਆ ਜਾ ਰਿਹਾ ਹੈ।