ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ 2 ਸਤੰਬਰ ਨੂੰ

2

ਫ਼ਿਰੋਜ਼ਪੁਰ, 31 ਅਗਸਤ 2026 AJ DI Awaaj

Punjab Desk :    ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ – ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ 2 ਸਤੰਬਰ 2026 ਨੂੰ ਕਰਵਾਈ ਜਾਵੇਗੀ। ਇਹ ਜਾਣਕਾਰੀ ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ ਗਈ।

 ਇਸ ਮੌਕੇ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ 5 ਕਿਲੋਮੀਟਰ ਮੈਰਾਥਨ ਕਰਵਾਈ ਜਾ ਰਹੀ ਹੈ ਜੋ ਕਿ 2 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਸ਼ਹਿਰ ਤੋਂ ਸਵੇਰੇ 6:30 ਵਜੇ ਸ਼ੁਰੂ ਹੋ ਕੇ ਸ਼ੇਰ ਸ਼ਾਹ ਵਲੀ ਚੌਕ ਅਤੇ ਭਾਸਕਰ ਚੌਕ ਤੋਂ ਹੁੰਦੀ ਹੋਈ ਵਾਪਸ ਸ਼ਹੀਦ ਭਗਤ ਸਿੰਘ ਸਟੇਡੀਅਮ ਪਹੁੰਚ ਕੇ ਖ਼ਤਮ ਹੋਵੇਗੀ।

  ਇਸ ਮੌਕੇ ਉਹਨਾਂ ਪੁਲਿਸ ਵਿਭਾਗ ਟ੍ਰੈਫਿਕ ਪ੍ਰਬੰਧਾਂ ਅਤੇ ਪਾਰਕਿੰਗ, ਸਿਹਤ ਵਿਭਾਗ ਨੂੰ ਐਂਬੂਲੈਂਸ, ਮੈਡੀਕਲ ਟੀਮਾਂ, ਨਗਰ ਕੌਂਸਲ ਨੂੰ ਸਾਫ ਸਫਾਈ ਤੇ ਹੋਰ ਪ੍ਰਬੰਧ, ਜ਼ਿਲ੍ਹਾ ਮੰਡੀ ਅਫ਼ਸਰ ਨੂੰ ਪੀਣ ਵਾਲਾ ਪਾਣੀ, ਜ਼ਿਲ੍ਹਾ ਖੇਡ ਅਫ਼ਸਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਖਿਡਾਰੀਆਂ ਦੀ ਸ਼ਮੂਲੀਅਤ ਕਰਵਾਉਣ ਦੇ ਨਿਰਦੇਸ਼ ਦਿੱਤੇ।

      ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।