ਪੰਜਾਬ ਸਰਕਾਰ ਦਾ ਵੱਡਾ ਦਾਅਵਾ: 90 ਫ਼ੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ, ਵਿਕਾਸ ਦੀ ਰਫ਼ਤਾਰ ਜਾਰੀ

7

September 01,2026 Aj Di Awaaj

Punjab Desk:  ਪੰਜਾਬ ਸਰਕਾਰ ਨੇ ਸੂਬੇ ਵਿੱਚ ਆਪਣੀਆਂ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਸਰਕਾਰ ਮੁਤਾਬਕ ਬਿਨਾਂ ਕਿਸੇ ਸ਼ਰਤ ਦੇ ਵੱਖ-ਵੱਖ ਵਰਗਾਂ ਤੱਕ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਸੂਬੇ ਦੇ 90 ਫ਼ੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ।

ਸਰਕਾਰ ਨੇ ਇਸ ਨੂੰ ਆਪਣੀ ਪੂਰੀ ਕੀਤੀ ਗਾਰੰਟੀ ਕਰਾਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਬਿਜਲੀ ਸਹੂਲਤ ਦਾ ਸਿੱਧਾ ਲਾਭ ਮਿਲ ਰਿਹਾ ਹੈ। ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ’ਤੇ ਵੀ ਸਵਾਲ ਚੁੱਕੇ ਗਏ।

ਪੰਜਾਬ ਸਰਕਾਰ ਨੇ ਦਾਅਵਾ ਕੀਤਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਵੱਲੋਂ ਸਰਕਾਰੀ ਅਦਾਰੇ ਵੇਚਣ ਦੇ ਫੈਸਲੇ ਕੀਤੇ ਗਏ, ਉੱਥੇ ਮੌਜੂਦਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਉਸ ਨੂੰ ਪੰਜਾਬ ਦੇ ਨਾਂ ਕੀਤਾ ਹੈ।

ਸਰਕਾਰ ਨੇ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀ ਇਹ ਰਫ਼ਤਾਰ ਅੱਗੇ ਵੀ ਜਾਰੀ ਰੱਖੀ ਜਾਵੇਗੀ ਅਤੇ ਪੰਜਾਬ ਨੂੰ ਹੋਰ ਮਜ਼ਬੂਤ ਤੇ ਖੁਸ਼ਹਾਲ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾਵੇਗਾ।