ਸੰਗਰੂਰ ਵਿਖੇ ਪਲੇਸਮੈਂਟ ਕੈਂਪ 2 ਸਤੰਬਰ ਨੂੰ

31
ਸੰਗਰੂਰ, 1 ਸਤੰਬਰ 2026 AJ DI Awaaj
Punjab Desk :  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਮੁਥੂਟ ਮਾਈਕਰੋਫਿਨ ਲਿਮਟਿਡ ਅਤੇ ਕਾਮਨ ਸਰਵਿਸ ਸੈਂਟਰ (CSC) ਕੰਪਨੀਆਂ ਨਾਲ ਤਾਲਮੇਲ ਕਰਕੇ 2 ਸਤੰਬਰ, 2026 ਦਿਨ ਬੁੱਧਵਾਰ ਨੂੰ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ ਕੰਪਨੀਆਂ ਵੱਲੋਂ ਪਿੰਡ ਪੱਧਰ ਦੇ ਉਦਮੀ ਅਤੇ ਰਿਲੇਸ਼ਨਸ਼ਿਪ ਅਫ਼ਸਰ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਲੇਜ ਲੈਵਲ ਇੰਟਰਪ੍ਰੀਨਿਊਰ ਦੀ ਅਸਾਮੀ ਲਈ ਉਮੀਦਵਾਰ ਦੀ ਵਿਦਿਅਕ ਯੋਗਤਾ 10ਵੀਂ, 12ਵੀਂ, ਗ੍ਰੈਜੂਏਟ ਜਾਂ ਪੋਸਟ ਗ੍ਰੈਜੂਏਟ ਅਤੇ ਉਮਰ 18 ਤੋਂ 60 ਸਾਲ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਰਿਲੇਸ਼ਨਸ਼ਿਪ ਅਫ਼ਸਰ ਦੀ ਅਸਾਮੀ ਲਈ ਵਿਦਿਅਕ ਯੋਗਤਾ 10ਵੀਂ, 12ਵੀਂ, ਗ੍ਰੈਜੂਏਟ ਜਾਂ ਪੋਸਟ ਗ੍ਰੈਜੂਏਟ ਅਤੇ ਉਮਰ 20 ਤੋਂ 30 ਸਾਲ ਹੋਣੀ ਚਾਹੀਦੀ ਹੈ। ਇਸ ਅਸਾਮੀ ਲਈ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਕੋਲ ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ ਸਾਈਜ਼ ਫੋਟੋ, ਐਂਡਰਾਇਡ ਫੋਨ, ਲੈਪਟਾਪ/ਕੰਪਿਊਟਰ, ਦੋ ਪਹੀਆ ਵਾਹਨ ਅਤੇ ਡਰਾਈਵਿੰਗ ਲਾਇਸੈਂਸ ਹੋਣਾ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਯੋਗ ਅਤੇ ਚਾਹਵਾਨ ਉਮੀਦਵਾਰ ਆਪਣਾ ਰਿਜ਼ਿਊਮੇ ਅਤੇ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਲੇਸਮੈਂਟ ਕੈਂਪ ਵਿੱਚ ਇੰਟਰਵਿਊ ਲਈ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕਿਸੇ ਵੀ ਉਮੀਦਵਾਰ ਨੂੰ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।
ਵਧੇਰੇ ਜਾਣਕਾਰੀ ਲਈ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।