ਫ਼ਰੀਦਕੋਟ ਅਤੇ ਕੋਟਕਪੂਰਾ ਵਿਖੇ ਵੱਖ-ਵੱਖ ਥਾਵਾਂ ਦੀ ਕੀਤੀ ਗਈ ਸਫਾਈ

1

ਫ਼ਰੀਦਕੋਟ/ਕੋਟਕਪੂਰਾ 01 ਸਤੰਬਰ 2026 AJ DI Awaaj

Punjab Desk :  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਸਵੱਛਤਾ ਅਭਿਆਨ ਤਹਿਤ ਫ਼ਰੀਦਕੋਟ ਵਿਖੇ ਨਗਰ ਕੌਂਸਲ ਪ੍ਰਧਾਨ ਬਲਜਿੰਦਰ ਸਿੰਘ ਅਤੇ ਕਾਰਜ ਸਾਧਕ ਅਫਸਰ ਸ੍ਰੀ ਅੰਮ੍ਰਿਤਲਾਲ ਦੀ ਅਗਵਾਈ ਵਿੱਚ ਸਫਾਈ ਸੇਵਕ ਯੂਨੀਅਨ ਦੇ ਸਹਿਯੋਗ ਨਾਲ ਸਫਾਈ ਅਭਿਆਨ ਤਹਿਤ ਸਾਦਿਕ ਚੌਕ,ਫਿਰੋਜ਼ਪੁਰ ਰੋਡ, ਆਰਾ ਕਲੋਨੀ ਰੋਡ, ਸਾਦਿਕ ਚੌਕ ਤੋਂ ਰੇਲਵੇ ਰੋਡ ਤੇ ਰੈਸਟ ਹਾਉਸ ਰੋਡ ਦੀ ਸਫਾਈ ਕਰਵਾਈ ਗਈ। ਨਗਰ ਕੌਂਸਲ ਦੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਖੁੱਲੇ ਵਿੱਚ ਨਾ ਸੁੱਟਣ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਿੱਚ ਆਪਣਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਆਪਣੇ ਘਰ, ਦੁਕਾਨ, ਵਪਾਰਕ ਅਦਾਰੇ ਅਤੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼ ਰੱਖਣ ਦਾ ਸੰਕਲਪ ਲਵੇ।

ਇਸੇ ਤਰ੍ਹਾਂ ਕੋਟਕਪੂਰਾ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਗੁਰਪ੍ਰੀਤ ਸਿੰਘ ਗੈਰੀ ਵੜਿੰਗ ਦੀ ਅਗਵਾਈ ਹੇਠ ਜੈਤੋ ਰੋਡ ਤੋਂ ਸ਼ਹੀਦ ਭਗਤ ਸਿੰਘ ਵਾਲੇ ਚੌਕ ਦੀ ਸਫਾਈ ਕਰਵਾਈ ਗਈ। ਇਸ ਮੁਹਿੰਮ ਦੌਰਾਨ ਸਮੂਹ ਸਫਾਈ ਸੇਵਕਾਂ ਅਤੇ ਸ਼ਹਿਰ ਵਾਸੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸਫਾਈ ਵਿਵਸਥਾ ਵਿਚ ਆਪਣਾ ਅਹਿਮ ਯੋਗਦਾਨ ਪਾਇਆ। ਸਫਾਈ ਸੇਵਕਾਂ ਵੱਲੋਂ ਜੈਤੋ ਰੋਡ ਦੇ ਨਾਲ ਲੱਗਦੇ ਇਲਾਕੇ ਦੀ ਸਫਾਈ ਕੀਤੀ ਗਈ। ਨਗਰ ਕੋਂਸਲ ਦੇ ਅਧਿਕਾਰੀਆ ਵਲੋ ਕੋਟਕਪੂਰਾ ਵਾਸੀਆ ਨੂੰ ਆਪਣੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵੱਧ ਤੋਂ ਵੱਧ ਦਰੱਖਤ ਲਗਾਉਣ ਅਤੇ ਇਸ ਮਹਾ ਸਫਾਈ ਅਭਿਆਨ ਤਹਿਤ ਆਪਣਾ ਸਹਿਯੋਗ ਦੇਣ ਦੀ ਅਪੀਲ ਕੀਤੀ ।

ਇਸ ਮੌਕੇ ਸੁਪਰਡੈਂਟ ਗੁਰਇੰਦਰ ਸਿੰਘ, ਸੈਨਟਰੀ ਇੰਸਪੈਕਟਰ ਸ਼ਿਆਮ ਕੁਮਾਰ, ਸੀ ਐਫ ਜਸਵੀਰ ਕੌਰ, ਸੈਨੇਟਰੀ ਇੰਸਪੈਕਟਰ ਸ਼੍ਰੀ ਨੰਦ ਲਾਲ ਜੀ, ਸ਼੍ਰੀ ਪ੍ਰੇਮ ਚੰਦ ਜੀ,  ਮੋਟੀਵੇਟਰ ਹਰਦੀਪ ਕੌਰ,ਮੰਜੂ ਰਾਣੀ, ਮਨਜੀਤ ਕੌਰ ਹਾਜ਼ਰ ਸੀ।