ਸ੍ਰੀ ਮੁਕਤਸਰ ਸਾਹਿਬ 2 ਸਤੰਬਰ 2026 AJ DI Awaaj
Punjab Desk : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਉਹਨਾਂ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਹ ਜਾਣਕਾਰੀ ਐਸ.ਡੀ.ਐਮ. ਸ੍ਰੀ ਗੁਰਕਿਰਨਦੀਪ ਸਿੰਘ ਨੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਇਸ ਮੌਕੇ ਨੇ ਉਹਨਾਂ ਕਿਹਾ ਕਿ ਵਪਾਰੀਆਂ ਨਾਲ ਸਬੰਧਿਤ ਜੋ ਵੀ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਵੇ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ ਅਤੇ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹਨਾਂ ਹਦਾਇਤ ਕੀਤੀ ਕਿ ਲੋਕਾਂ ਵਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਆਪਸੀ ਤਾਲਮੇਲ ਨਾਲ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ।
ਐਸ.ਡੀ.ਐਮ. ਨੇ ਜਿ਼ਲ੍ਹੇ ਦੇ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਅਵਾਰਾ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਦੇ ਨਿਯੰਤਰਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਕੇਬਲ ਅਤੇ ਇੰਟਰਨੈਟ ਦੀਆਂ ਤਾਰਾਂ ਦੇ ਸੁਚੱਜੇ ਪ੍ਰਬੰਧ ਲਈ ਸਬੰਧਿਤ ਕੰਪਨੀਆਂ ਨਾਲ ਤਾਲਮੇਲ ਕੀਤਾ ਜਾਵੇ।
ਇਸ ਮੌਕੇ ਜਿ਼ਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੋਂਟੀ ਨੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਟਰੇਡਰਜ ਦੀਆਂ ਸਮੱਸਿਆਵਾਂ ਦੇ ਹੱਲ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਜੇਕਰ ਉਹਨਾਂ ਨੂੰ ਸਰਕਾਰੀ ਕੰਮ ਦੇ ਨਿਪਟਾਰੇ ਸਬੰਧੀ ਫੰਡਜ ਦੀ ਲੋੜ ਹੈ ਤਾਂ ਉਹ ਜਿ਼ਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਫੰਡਜ ਦੀ ਮੰਗ ਕੀਤੀ ਜਾਵੇ।



















