ਸੰਗਰੂਰ, 7 ਸਤੰਬਰ 2026 AJ DI Awaaj
Punjab Desk : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਐਲ.ਆਈ.ਸੀ. ਆਫ਼ ਇੰਡੀਆ, ਸੰਗਰੂਰ ਨਾਲ ਤਾਲਮੇਲ ਕਰਕੇ 9 ਸਤੰਬਰ, 2026 ਦਿਨ ਬੁੱਧਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਸੰਗਰੂਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐਲ.ਆਈ.ਸੀ. ਆਫ਼ ਇੰਡੀਆ ਵੱਲੋਂ ਐਲ.ਆਈ.ਸੀ. ਏਜੰਟ ਦੀ ਅਸਾਮੀ ਲਈ ਇੰਟਰਵਿਊ ਲਿਆ ਜਾਵੇਗਾ। ਇਸ ਅਸਾਮੀ ਲਈ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਦੀ ਘੱਟੋ-ਘੱਟ ਵਿਦਿਅਕ ਯੋਗਤਾ 10ਵੀਂ ਪਾਸ ਅਤੇ ਉਮਰ 18 ਤੋਂ 45 ਸਾਲ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਯੋਗ ਅਤੇ ਚਾਹਵਾਨ ਪ੍ਰਾਰਥੀ ਆਪਣਾ ਰਜਿਊਮੇ ਅਤੇ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕਿਸੇ ਵੀ ਪ੍ਰਾਰਥੀ ਨੂੰ ਟੀ.ਏ./ਡੀ.ਏ. ਅਦਾ ਨਹੀਂ ਕੀਤਾ ਜਾਵੇਗਾ।
ਵਧੇਰੇ ਜਾਣਕਾਰੀ ਲਈ ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।



















