ਹੁਸ਼ਿਆਰਪੁਰ, 7 ਸਤੰਬਰ 2026 AJ DI Awaaj
Punjab Desk : ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਨਜ਼ਦੀਕ ਮਾਹਿਲਪੁਰ, ਹੁਸ਼ਿਆਰਪੁਰ ਵਲੋਂ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਿਖਲਾਈ ਕੋਰਸ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ‘ਬੱਕਰੀ ਪਾਲਣ’ ਬਾਰੇ ਕਿੱਤਾ-ਮੁੱਖੀ ਸਿਖਲਾਈ ਕੋਰਸ 8 ਤੋਂ 14 ਸਤੰਬਰ, 2026 ਤੱਕ ਕਰਵਾਇਆ ਜਾ ਰਿਹਾ ਹੈ।
ਇਸ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਡਾ: ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਪਸ਼ੂਆਂ ਦੀਆਂ ਨਸਲਾਂ, ਮੌਸਮੀ ਸਾਂਭ-ਸੰਭਾਲ, ਖੁਰਾਕ ਤਿਆਰ ਕਰਨ, ਬਿਮਾਰੀਆਂ ਅਤੇ ਟੀਕਾਕਰਨ ਬਾਰੇ ਜਾਣਕਾਰੀ ਵਿਸਥਾਰ ਨਾਲ ਦਿੱਤੀ ਜਾਵੇਗੀ। ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਚਾਹਵਾਨ ਸਿਖਿਆਰਥੀ 8 ਸਤੰਬਰ ਨੂੰ ਅਧਾਰ ਕਾਰਡ ਦੀ ਕਾਪੀ ਅਤੇ ਪਾਸਪੋਰਟ ਸਾਇਜ਼ ਫੋਟੋ ਨਾਲ ਲੈਕੇ ਕੇਂਦਰ ਵਿਖੇ ਸਵੇਰੇ 10 ਵਜੇ ਪਹੁੰਚਣ।



















