ਗੁਰਦਾਸਪੁਰ, 7 ਸਤੰਬਰ 2026 AJ DI Awaaj
Punjab Desk : ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨ*ਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਗੁਰਦਾਸਪੁਰ ਪੁਲਿਸ ਨੇ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਸਰਹੱਦੀ ਖੇਤਰ ਵਿੱਚ ਸਰਗਰਮ ਨ*ਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ 01 ਦੋਸ਼ੀ ਨੂੰ ਗ੍ਰਿ*ਫਤਾਰ ਕਰਕੇ ਉਸ ਪਾਸੋਂ 2 ਕਿਲੋ 760 ਗ੍ਰਾਮ ਹੈ*ਰੋਇੰਨ ਅਤੇ 01 ਮੋਟਰਸਾਈਕਲ ਬ੍ਰਾਮਦ ਕੀਤਾ ਹੈ। ਹੈ*ਰੋਇੰਨ ਦੀ ਇਹ ਖੇਪ ਡਰੋਨ ਰਾਹੀਂ ਮੰਗਵਾਈ ਗਈ ਸੀ।
ਸ੍ਰੀ ਆਦਿੱਤਯ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਹੱਦੀ ਖੇਤਰ ਵਿੱਚ ਡਰੋਨ ਐਕਟੀਵਿਟੀ ਦੇਖੀ ਗਈ ਸੀ। ਇਸ ਖੁਫੀਆ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਸਪੈਸ਼ਲ ਬ੍ਰਾਂਚ, ਗੁਰਦਾਸਪੁਰ ਅਤੇ ਥਾਣਾ ਬਹਿਰਾਮਪੁਰ ਦੀ ਪੁਲਿਸ ਟੀਮ ਵੱਲੋਂ ਰਾਵੀ ਦਰਿਆ ਦੇ ਕੰਢੇ ‘ਤੇ ਨਾਕਾਬੰਦੀ ਕਰਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਸੀ। ਇਸ ਚੈਕਿੰਗ ਦੌਰਾਨ, ਮੋਟਰਸਾਈਕਲ ‘ਤੇ ਸਵਾਰ ਇੱਕ ਸ਼ੱਕੀ ਨੌਜਵਾਨ ਨੂੰ ਪੁਲਿਸ ਪਾਰਟੀ ਵੱਲੋਂ ਕਾਬੂ ਕੀਤਾ ਗਿਆ। ਉਪ ਕਪਤਾਨ ਪੁਲਿਸ, ਦੀਨਾਨਗਰ ਦੀ ਹਾਜ਼ਰੀ ਵਿੱਚ ਕੀਤੀ ਗਈ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 05 ਪੈਕਟ ਹੈ*ਰੋਇੰਨ, ਜਿਸ ਦਾ ਵਜ਼ਨ 2 ਕਿਲੋ 760 ਗ੍ਰਾਮ ਸੀ, ਬ੍ਰਾਮਦ ਕੀਤੀ ਗਈ। ਇਸ ਦੇ ਆਧਾਰ ‘ਤੇ ਮੁਕੱਦਮਾ ਨੰਬਰ 131, ਮਿਤੀ 06.09.2026, 21 (C)/61/85 NDPS Act ਤਹਿਤ ਥਾਣਾ ਬਹਿਰਾਮਪੁਰ ਵਿਖੇ ਦਰਜ ਕੀਤਾ ਗਿਆ ਹੈ।
ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਨੇ ਹੈ*ਰੋਇੰਨ ਦੀ ਇਹ ਖੇਪ ਡਰੋਨ ਰਾਹੀਂ ਮੰਗਵਾਈ ਸੀ। ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਵੱਡੇ ਨ*ਸ਼ਾ ਤ*ਸਕਰੀ ਨੈੱਟਵਰਕ ਨਾਲ ਉਸ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ। ਇਸ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਅਤੇ ਪੂਰੀ ਸਪਲਾਈ ਚੇਨ ਨੂੰ ਤੋੜਨ ਲਈ ਠੋਸ ਯਤਨ ਕੀਤੇ ਜਾਣਗੇ।
ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਦੱਸਿਆ ਕਿ ਇਹ ਬ੍ਰਾਮਦਗੀ ਨ*ਸ਼ਾ ਤਸਕਰਾਂ ਲਈ ਇੱਕ ਵੱਡਾ ਝਟਕਾ ਹੈ। ਪਿਛਲੇ ਇੱਕ ਹਫ਼ਤੇ ਦੌਰਾਨ ਗੁਰਦਾਸਪੁਰ ਪੁਲਿਸ ਨੇ ਨ*ਸ਼ਾ ਤ*ਸਕਰਾਂ ਦੇ ਨੈੱਟਵਰਕ ਵਿਰੁੱਧ ਲਗਾਤਾਰ ਅਤੇ ਸਖ਼ਤ ਕਾਰਵਾਈ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਵਪਾਰਕ ਮਾਤਰਾ (commercial quantity) ਦੀ ਹੈ*ਰੋਇੰਨ ਦੇ 06 ਮੁਕੱਦਮੇ ਦਰਜ ਕੀਤੇ ਗਏ ਹਨ, 07 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ ਅਤੇ ਲਗਭਗ 7.2 ਕਿਲੋ ਹੈ*ਰੋਇੰਨ ਬ੍ਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਇਨ੍ਹਾਂ ਕਾਰਵਾਈਆਂ ਦੌਰਾਨ 01 ਪਿ*ਸਤੌਲ ਅਤੇ 01 ਰਿ*ਵਾਲ*ਵਰ ਵੀ ਬ੍ਰਾਮਦ ਕੀਤਾ ਗਿਆ ਹੈ।
ਉਨ੍ਹਾਂ ਨੇ ਅੱਗੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਗੁਰਦਾਸਪੁਰ ਪੁਲਿਸ ਨੇ ਨ*ਸ਼ਾ ਤਸਕਰੀ ਦੇ ਖਿਲਾਫ ਜ਼ੀਰੋ-ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਨ*ਸ਼ਾ ਸਮੱਗਲਰਾਂ, ਉਨ੍ਹਾਂ ਦੇ ਸਾਥੀਆਂ ਅਤੇ ਗੈਰ-ਕਾਨੂੰਨੀ ਨ*ਸ਼ਾ ਵਪਾਰ ਵਿੱਚ ਸ਼ਾਮਲ ਪੂਰੇ ਨੈੱਟਵਰਕ ਦਾ ਲਗਾਤਾਰ ਪਿੱਛਾ ਕਰ ਰਹੀ ਹੈ। ਇਨ੍ਹਾਂ ਚੱਲ ਰਹੀਆਂ ਕਾਰਵਾਈਆਂ ਦਾ ਉਦੇਸ਼ ਸਿਰਫ਼ ਗ੍ਰਿਫ਼ਤਾਰੀਆਂ ਕਰਨਾ ਅਤੇ ਨਸ਼ੀਲੇ ਪਦਾਰਥ ਬ੍ਰਾਮਦ ਕਰਨਾ ਹੀ ਨਹੀਂ ਹੈ, ਸਗੋਂ ਨਸ਼ਿਆਂ ਦੀ ਪੂਰੀ ਸਪਲਾਈ ਚੇਨ ਨੂੰ ਤੋੜਨਾ, ਨ*ਸ਼ਾ ਤ*ਸਕਰੀ ਨੂੰ ਹੱਥੀਂ ਸਹਾਇਤਾ ਦੇਣ ਵਾਲੇ ਵਿੱਤੀ (financial) ਅਤੇ ਲੌਜਿਸਟਿਕਲ ਨੈੱਟਵਰਕਾਂ ਦੀ ਪਛਾਣ ਕਰਨਾ ਅਤੇ ਸਰਹੱਦੀ ਖੇਤਰ ਵਿੱਚ ਸਰਗਰਮ ਨ*ਸ਼ਾ ਸਿੰਡੀਕੇਟਾਂ ਨੂੰ ਖ਼ਤਮ ਕਰਨਾ ਹੈ। ਪਿਛਲੇ ਹਫ਼ਤੇ ਦੌਰਾਨ ਹੋਈਆਂ ਲਗਾਤਾਰ ਬ੍ਰਾਮਦਗੀਆਂ ਅਤੇ ਗ੍ਰਿ*ਫ਼ਤਾਰੀਆਂ ਕੌਮਾਂਤਰੀ ਸਰਹੱਦ ਪਾਰੋਂ ਨ*ਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਅਤੇ ਨ*ਸ਼ਾ ਤ*ਸਕਰੀ ਦੇ ਨੈੱਟਵਰਕ ਦੀਆਂ ਜੜ੍ਹਾਂ ‘ਤੇ ਵਾਰ ਕਰਨ ਲਈ ਗੁਰਦਾਸਪੁਰ ਪੁਲਿਸ ਵੱਲੋਂ ਕੀਤੀ ਜਾ ਰਹੀ ਅਣਥੱਕ, ਤਾਲਮੇਲ ਵਾਲੀ ਅਤੇ ਨਿਰੰਤਰ ਕਾਰਵਾਈ ਨੂੰ ਦਰਸਾਉਂਦੀਆਂ ਹਨ।
ਗੁਰਦਾਸਪੁਰ ਪੁਲਿਸ ਸਰਹੱਦ ਪਾਰ ਦੇ ਨ*ਸ਼ਾ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਨਸ਼ਾ ਸਮੱਗਲਰਾਂ ਤੇ ਉਨ੍ਹਾਂ ਦੇ ਸਾਥੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਹੈ*ਰੋਇੰਨ: 2 ਕਿਲੋ 760 ਗ੍ਰਾਮ 01 ਮੋਟਰਸਾਈਕਲ ਨੰਬਰ PB 06 BC 0950 ਬਰਾਮਦ ਕੀਤਾ ਗਿਆ। ਦੋਸ਼ੀ
ਬਲਵਿੰਦਰ ਸਿੰਘ ਉਰਫ ਟੀਟਾ, ਪੁੱਤਰ ਜਸਬੀਰ ਸਿੰਘ, ਵਾਸੀ ਰਾਜਪੁਰ ਚੇਬੇ, ਹਾਲ ਨਵੀਂ ਅਬਾਦੀ ਚੰਡੀਗੜ੍ਹ, ਉਮਰ 34 ਸਾਲ, ਕਿੱਤਾ: ਖੇਤੀਬਾੜੀ ਨੂੰ ਗਿਰਫ਼ਤਾਰ ਕੀਤਾ ਗਿਆ।



















