Punjab Desk: ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਮੋਰਚਾ ਲਾ ਕੇ ਬੈਠੇ ਕਿਸਾਨਾਂ ਨੇ ਸਰਕਾਰ ਨਾਲ ਹੋਈ ਸਹਿਮਤੀ ਤੋਂ ਬਾਅਦ ਆਪਣਾ ਮੋਰਚਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਅਤੇ ਕਿਸਾਨ ਨੁਮਾਇੰਦਿਆਂ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਮਸਲੇ ਨੂੰ ਲੈ ਕੇ ਸਹਿਮਤੀ ਬਣਨ ਦੀ ਜਾਣਕਾਰੀ ਸਾਹਮਣੇ ਆਈ ਹੈ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨਾਲ ਹੋਈ ਗੱਲਬਾਤ ਅਤੇ ਸਰਕਾਰ ਵੱਲੋਂ ਕੀਤੇ ਗਏ ਫੈਸਲਿਆਂ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਮੁੱਦਿਆਂ ’ਤੇ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ ਅਤੇ ਗੱਲਬਾਤ ਰਾਹੀਂ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਗਈ।
ਮੀਟਿੰਗ ਤੋਂ ਬਾਅਦ ਬਣੀ ਸਹਿਮਤੀ ਦੇ ਚਲਦਿਆਂ ਕਿਸਾਨਾਂ ਨੇ ਆਪਣਾ ਮੋਰਚਾ ਖ਼ਤਮ ਕਰਨ ਦਾ ਫੈਸਲਾ ਕੀਤਾ। ਇਸ ਨਾਲ ਲੰਬੇ ਸਮੇਂ ਤੋਂ ਚੱਲ ਰਹੇ ਧਰਨੇ ਨੂੰ ਲੈ ਕੇ ਬਣੀ ਸਥਿਤੀ ਵਿੱਚ ਵੀ ਰਾਹਤ ਦੀ ਉਮੀਦ ਜਤਾਈ ਜਾ ਰਹੀ ਹੈ।
ਮੰਤਰੀ ਖੁੱਡੀਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਰਾਹੀਂ ਉਨ੍ਹਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹੈ। ਹੁਣ ਇਸ ਸਹਿਮਤੀ ਤਹਿਤ ਕੀਤੇ ਗਏ ਫੈਸਲਿਆਂ ਨੂੰ ਅਮਲ ਵਿੱਚ ਲਿਆਉਣਾ ਅਗਲਾ ਅਹਿਮ ਪੜਾਅ ਹੋਵੇਗਾ।


















