ਫਰੀਦਕੋਟ ਵਿਖੇ ਕਿਸਾਨ ਮੇਲਾ 22 ਸਤੰਬਰ ਨੂੰ

2

ਫਰੀਦਕੋਟ, 8 ਸਤੰਬਰ 2026 AJ DI Awaaj

Punjab Desk : ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ 22 ਸਤੰਬਰ 2026, ਦਿਨ ਮੰਗਲਵਾਰ ਨੂੰ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕੁਲਦੀਪ ਸਿੰਘ, ਨਿਰਦੇਸ਼ਕ, ਪੀ.ਏ.ਯੂ. ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਦੱਸਿਆ ਕਿ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੇ ਸੁਧਰੇ ਬੀਜਾਂ ਤੋਂ ਇਲਾਵਾ ਸਬਜ਼ੀਆਂ ਦੀਆਂ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਖੇਤੀ ਸਬੰਧੀ ਪੁਸਤਕਾਂ ਅਤੇ ਖੇਤੀ ਸਬੰਧੀ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਸਾਉਣੀ ਦੀਆਂ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਬੀਬੀਆਂ ਨੂੰ ਘਰੇਲੂ ਨੁਸਖਿਆਂ ਸਬੰਧੀ ਵੀ ਜਾਣੂ ਕਰਵਾਇਆ ਜਾਵੇਗਾ।
ਡਾ. ਕੁਲਵੀਰ ਸਿੰਘ ਨੇ ਦੱਸਿਆ ਕਿ ਕਿਸਾਨ ਮੇਲੇ ਵਿੱਚ ਵੱਖ-ਵੱਖ ਕੰਪਨੀਆਂ, ਏਜੰਸੀਆਂ ਅਤੇ ਦੁਕਾਨਦਾਰਾਂ ਵੱਲੋਂ ਖੇਤੀਬਾੜੀ ਨਾਲ ਸਬੰਧਤ ਸਟਾਲ ਵੀ ਲਗਾਏ ਜਾਣਗੇ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਖੇਤੀਬਾੜੀ ਸਬੰਧੀ ਨਵੀਆਂ ਤਕਨੀਕਾਂ ਅਤੇ ਜਾਣਕਾਰੀਆਂ ਦਾ ਲਾਭ ਪ੍ਰਾਪਤ ਕਰਨ।
ਵਧੇਰੇ ਜਾਣਕਾਰੀ ਲਈ ਡਾ. ਕੁਲਵੀਰ ਸਿੰਘ ਨਾਲ ਮੋਬਾਈਲ ਨੰਬਰ 94177-83052 ਅਤੇ ਦਫ਼ਤਰੀ ਨੰਬਰ 01639-251244 ’ਤੇ ਸੰਪਰਕ ਕੀਤਾ ਜਾ ਸਕਦਾ ਹੈ।