ਸੰਗਰੂਰ 09 ਸਤੰਬਰ 2026 AJ DI Awaaj
Punjab Desk : ਡਾ. ਰਵਜੋਤ ਗਰੇਵਾਲ IPS, ਐਸ.ਐਸ.ਪੀ. ਸੰਗਰੂਰ ਜੀ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਤਹਿਤ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਸਬ ਡਵੀਜ਼ਨ ਸੰਗਰੂਰ ਦੀ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਲੰਘੇ ਹਫ਼ਤੇ ਮਿਤੀ 01.09.2026 ਤੋਂ 07.09.2026 ਦੌਰਾਨ ਡ*ਰੱਗ ਦੇ ਤਹਿਤ ਨਾਮਾਲੂਮ ਵਿਅਕਤੀਆਂ ਦੇ ਖਿਲਾਫ 01 ਮੁਕੱਦਮਾ ਦਰਜ ਕਰਕੇ 110 Kg ਭੁੱਕੀ ਚੂਰਾ ਪੋ*ਸਤ ਬਰਾਮਦ ਕੀਤੀ ਗਈ ਅਤੇ ਆਬਕਾਰੀ ਤਹਿਤ 01 ਮੁਕੱਦਮਾ ਦਰਜ ਕਰਕੇ 01 ਦੋਸ਼ੀ ਨੂੰ ਗ੍ਰਿ*ਫ਼ਤਾਰ ਕਰਕੇ ਉਸ ਪਾਸੋਂ 48 ਬੋਤਲਾਂ ਸ਼*ਰਾਬ ਠੇਕਾ ਦੇਸੀ ਬਰਾਮਦ ਕੀਤੀਆਂ ਗਈਆਂ ਹਨ। ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਨ*ਸ਼ੇ ਤੋਂ ਨਿਜਾਤ ਦਿਵਾਉਣ ਲਈ 06 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ ਹੈ। ਹੀਨੀਅਸ ਕਰਾਈਮ ਵਾ ਹੋਰ ਜੁਰਮਾਂ ਤਹਿਤ 11 ਦੋਸ਼ੀਆਂ ਨੂੰ ਵੀ ਗ੍ਰਿ*ਫ਼ਤਾਰ ਕੀਤਾ ਗਿਆ ਹੈ।
ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕੁੱਲ 174 ਟਰੈਫਿਕ ਚਲਾਨ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 270 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਹੈ।
ਆਮ ਪਬਲਿਕ ਨੂੰ ਨ*ਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕਰਨ ਦੇ ਨਾਲ-ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਨ*ਸ਼ਿਆਂ ਸਬੰਧੀ ਪੁਲਿਸ ਨੂੰ ਸਮੇਂ ਸਿਰ ਸੂਚਨਾ ਦੇਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨ*ਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨ*ਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਇਤਲਾਹ ਮਿਲਣ ’ਤੇ ਫੌਰੀ ਕਾਨੂੰਨੀ ਕਾਰਵਾਈ ਕਰਦੇ ਹੋਏ ਨ*ਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨ*ਸ਼ਿਆਂ ਖਿਲਾਫ ਜੰਗ ਜਾਰੀ ਹੈ।



















