ਕੀਰਤਪੁਰ ਸਾਹਿਬ 09 ਸਤੰਬਰ 2026 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸੰਗਤ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ 06 ਤੋਂ ਸੰਗਤ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਤ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਆਸਥਾ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਸੰਗਤ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ।
ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਸਾਡੀ ਵਿਰਾਸਤ, ਆਸਥਾ ਅਤੇ ਸੱਭਿਆਚਾਰ ਨਾਲ ਜੁੜਨ ਦਾ ਇੱਕ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਹਰ ਵਰਗ ਦੇ ਲੋਕ, ਖਾਸ ਕਰਕੇ ਬਜ਼ੁਰਗ ਅਤੇ ਉਹ ਸੰਗਤ ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਦੂਰ-ਦੁਰਾਡੇ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੀ, ਉਹ ਵੀ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਯਾਤਰਾ ਦੌਰਾਨ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਬਜ਼ੁਰਗ ਅਤੇ ਸੰਗਤ ਧਾਰਮਿਕ ਯਾਤਰਾ ’ਤੇ ਜਾਂਦੇ ਸਮੇਂ ਖੁਸ਼ ਨਜ਼ਰ ਆਉਂਦੇ ਹਨ ਤਾਂ ਇਹ ਉਨ੍ਹਾਂ ਲਈ ਬਹੁਤ ਵੱਡੀ ਖੁਸ਼ੀ ਦੀ ਗੱਲ ਹੁੰਦੀ ਹੈ। ਉਨ੍ਹਾਂ ਕਿਹਾ, “ਬਜ਼ੁਰਗਾਂ ਦੀ ਮੁਸਕਾਨ ਅਤੇ ਉਨ੍ਹਾਂ ਦੀ ਖੁਸ਼ੀ ਹੀ ਮੇਰੇ ਲਈ ਸਭ ਤੋਂ ਵੱਡੀ ਤਸੱਲੀ ਹੈ।” ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀਆਂ ਧਾਰਮਿਕ ਤੇ ਸਮਾਜਿਕ ਲੋੜਾਂ ਨੂੰ ਸਮਝਦਿਆਂ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਯਾਤਰਾ ’ਤੇ ਜਾ ਰਹੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰੇ ਅਤੇ ਸਦਭਾਵਨਾ ਦੀ ਭਾਵਨਾ ਨਾਲ ਯਾਤਰਾ ਦਾ ਆਨੰਦ ਮਾਣਨ।
ਬੱਸ ਰਵਾਨਾ ਹੋਣ ਮੌਕੇ ਸੰਗਤ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਉਨ੍ਹਾਂ ਨੂੰ ਆਪਣੇ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ। ਸੰਗਤ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲੋਕਾਂ ਨੂੰ ਆਪਣੀ ਧਾਰਮਿਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੇ ਮਨ ਨੂੰ ਆਤਮਿਕ ਸਕੂਨ ਵੀ ਪ੍ਰਦਾਨ ਕਰਦੇ ਹਨ।