September 09,2026 Aj Di Awaaj
Punjab Desk: ਵਿਰੋਧੀ ਧਿਰਾਂ ਵੱਲੋਂ ਕੀਤੇ ਜਾ ਰਹੇ ਗੱਠਜੋੜਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਸਰਕਾਰ ਵੱਲੋਂ ਇਨ੍ਹਾਂ ਗੱਠਜੋੜਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਗਿਆ ਹੈ ਕਿ ਇਹ ਸਿਆਸੀ ਸਮਝੌਤੇ ਸਿਰਫ਼ ਆਪਣੀਆਂ ਡੋਲਦੀਆਂ ਕੁਰਸੀਆਂ ਬਚਾਉਣ ਤੱਕ ਸੀਮਤ ਹਨ।
ਸਰਕਾਰ ਨੇ ਕਿਹਾ ਕਿ ਪੰਜਾਬ ਦੇ ਅੰਨਦਾਤਾ ਕਿਸਾਨਾਂ ਨੇ ਪਿਛਲੇ ਸਮੇਂ ਦੌਰਾਨ ਬਹੁਤ ਸੰਤਾਪ ਝੱਲਿਆ ਹੈ ਅਤੇ ਉਨ੍ਹਾਂ ਨੂੰ ਮੁੜ ਪੁਰਾਣੇ ਸੰਕਟਾਂ ਵਿੱਚ ਧੱਕਣ ਦੀਆਂ ਕੋਸ਼ਿਸ਼ਾਂ ਨੂੰ ਪੰਜਾਬ ਦੀ ਜਨਤਾ ਕਾਮਯਾਬ ਨਹੀਂ ਹੋਣ ਦੇਵੇਗੀ।
ਬਿਆਨ ਵਿੱਚ ਕਿਹਾ ਗਿਆ ਕਿ ਪੰਜਾਬ ਦੇ ਹੱਕਾਂ, ਕਿਸਾਨਾਂ ਅਤੇ ਸੂਬੇ ਦੇ ਹਿੱਤਾਂ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਵਾਰ ਪੰਜਾਬ ਇਨ੍ਹਾਂ ਮੌਕਾਪ੍ਰਸਤ ਸਿਆਸੀ ਤਾਕਤਾਂ ਨੂੰ ਲੋਕਤੰਤਰਿਕ ਤਰੀਕੇ ਨਾਲ ਮੂੰਹ-ਤੋੜਵਾਂ ਜਵਾਬ ਦੇਣ ਲਈ ਤਿਆਰ ਹੈ।


















