September 09,2026 Aj Di Awaaj
Heritage Desk: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਨੂੰ ਲੈ ਕੇ ਵੱਡੀ ਸਿਆਸੀ ਹਲਚਲ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵੱਲੋਂ SGPC ਚੋਣਾਂ ਜਲਦ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਜੇਕਰ ਇਹ ਚੋਣਾਂ ਜਲਦ ਕਰਵਾਈਆਂ ਜਾਂਦੀਆਂ ਹਨ ਤਾਂ ਇਸ ਦਾ ਸਿੱਧਾ ਅਸਰ ਪੰਜਾਬ ਦੀ ਸਿੱਖ ਸਿਆਸਤ ’ਤੇ ਪੈ ਸਕਦਾ ਹੈ। ਚੋਣਾਂ ਦੀ ਸੰਭਾਵਨਾ ਨੂੰ ਲੈ ਕੇ ਵੱਖ-ਵੱਖ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।
SGPC ਚੋਣਾਂ ਸਿੱਖ ਭਾਈਚਾਰੇ ਲਈ ਅਹਿਮ ਮੰਨੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।


















