ਅੰਮ੍ਰਿਤਸਰ: 09 Sep 2026 AJ DI Awaaj
Punjab Desk : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ 12 ਸਤੰਬਰ, ਸ਼ਨਿੱਚਰਵਾਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਾਨਕ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
ਮੁੱਖ ਸਕੱਤਰ ਪੰਜਾਬ ਕੇ.ਏ.ਪੀ. ਸਿਨਹਾ ਵੱਲੋਂ ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ। ਹੁਕਮਾਂ ਅਨੁਸਾਰ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਸਰਕਾਰੀ ਦਫ਼ਤਰ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਦਫ਼ਤਰਾਂ ਸਮੇਤ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।
ਸਰਕਾਰ ਵੱਲੋਂ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਤਹਿਤ ਵੀ ਐਲਾਨੀ ਗਈ ਹੈ। ਇਹ ਫੈਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਧਾਰਮਿਕ ਮਹੱਤਵ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।



















