ਆਯੂਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਉਦਘਾਟਨ

2
ਫ਼ਰੀਦਕੋਟ 10 ਸਤੰਬਰ 2026 AJ DI Awaaj
Punjab Desk :   ਪਿੰਡਾਂ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਢਿੱਲਵਾਂ ਖੁਰਦ ਤੇ ਭਾਗਥਲਾ ਕਲਾਂ ਵਿਖੇ  ਆਯੁਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਉਦਘਾਟਨ ਕੀਤਾ ।
ਇਸ ਮੌਕੇ ਸ.ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਸੁਖਾਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਿਹਤ ਸੇਵਾਵਾਂ ਦਾ ਢਾਂਚਾ ਮਜ਼ਬੂਤ ਹੋਣ ਨਾਲ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਆਪਣੇ ਘਰਾਂ ਦੇ ਨੇੜੇ ਹੀ ਉਪਲਬਧ ਹੋਣਗੀਆਂ ਅਤੇ ਉਨ੍ਹਾਂ ਨੂੰ ਛੋਟੀਆਂ-ਮੋਟੀਆਂ ਸਿਹਤ ਸਮੱਸਿਆਵਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ।
ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਪਿੰਡ ਪੱਧਰ ਤਕ ਮਜ਼ਬੂਤ ਕਰਨਾ ਸਰਕਾਰ ਦੀ ਲੋਕ-ਪੱਖੀ ਸੋਚ ਦਾ ਅਹਿਮ ਹਿੱਸਾ ਹੈ। ਹੈਲਥ ਐਂਡ ਵੈਲਨੈੱਸ ਸੈਂਟਰ ਰਾਹੀਂ ਇਲਾਕਾ ਵਾਸੀਆਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇ ਨਾਲ-ਨਾਲ ਸਿਹਤ ਸਬੰਧੀ ਜਾਗਰੂਕਤਾ, ਬਿਮਾਰੀਆਂ ਦੀ ਮੁੱਢਲੀ ਜਾਂਚ ਅਤੇ ਸਮੇਂ ਸਿਰ ਸਿਹਤ ਸਲਾਹ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।
ਇਸ ਮੌਕੇ ਵਰਿੰਦਰ ਸਿੰਘ ਹੈਰੀ ਸਰਪੰਚ ਢਿੱਲਵਾ , ਰੇਸ਼ਮ ਸਿੰਘ, ਦਵਿੰਦਰ ਸਿੰਘ ਸਰਪੰਚ ਪਿੰਡ ਭਾਗਥਲਾ ਕਲਾਂ, ਰਵਦੀਪ ਸਿੰਘ, ਜਗਜੀਤ ਸਿੰਘ ਪੱਖੀ , ਜਸਵਿੰਦਰ ਕੌਰ, ਜਗਮੋਹਨ ਸਿੰਘ ਲੱਕੀ ਚੇਅਰਮੈਨ ਪੀ.ਏ.ਡੀ.ਬੀ , ਰਵਦੀਪ ਸਿੰਘ ਘੋਨੀਵਾਲਾ  ਅਤੇ ਮਾਸਟਰ ਅਮਰਜੀਤ ਸਿੰਘ ਹਾਜ਼ਰ ਸਨ।