ਅੰਮ੍ਰਿਤਸਰ ’ਚ ਸਥਾਨਕ ਛੁੱਟੀ ਦਾ ਐਲਾਨ

13

ਅੰਮ੍ਰਿਤਸਰ: 11 Sep 2026 AJ DI Awaaj

Punjab Desk :  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 12 ਸਤੰਬਰ, ਸ਼ਨਿੱਚਰਵਾਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਮੁੱਖ ਸਕੱਤਰ ਪੰਜਾਬ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਸਰਕਾਰੀ ਦਫ਼ਤਰ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।

ਸਰਕਾਰ ਵੱਲੋਂ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਤਹਿਤ ਵੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧੀ ਮੁੱਖ ਸਕੱਤਰ ਦੇ ਦਫ਼ਤਰ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।

ਇਹ ਵਿਸ਼ੇਸ਼ ਸਥਾਨਕ ਛੁੱਟੀ ਸਿਰਫ਼ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਾਗੂ ਹੋਵੇਗੀ।