ਨਸ਼ੇ ਨੂੰ ਲੈ ਕੇ ਵਿਵਾਦ ਮਗਰੋਂ ਫਾ*ਇ*ਰਿੰਗ, ਪਿਉ-ਪੁੱਤ ਜ਼*ਖਮੀ

6

ਅੰਮ੍ਰਿਤਸਰ: 11 Sep 2026 AJ DI Awaaj

 

Punjab Desk :   ਸ਼ਹਿਰ ਦੇ ਸ਼ਹੀਦ ਊਧਮ ਸਿੰਘ ਨਗਰ ਇਲਾਕੇ ਵਿੱਚ ਨ*ਸ਼ੇ ਨਾਲ ਜੁੜੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਕਥਿਤ ਤੌਰ ’ਤੇ ਕੁੱ*ਟਮਾਰ ਅਤੇ ਫਾ*ਇ*ਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਿੱਚ ਪਿਉ-ਪੁੱਤ ਸਮੇਤ ਪਰਿਵਾਰ ਦੇ ਕੁਝ ਮੈਂਬਰ ਜ਼*ਖਮੀ ਹੋਣ ਦੀ ਜਾਣਕਾਰੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

ਪੀੜਤ ਕਰਮ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦਾ ਕੁਝ ਵਿਅਕਤੀਆਂ ਨਾਲ ਨ*ਸ਼ਾ ਖਰੀਦਣ ਨੂੰ ਲੈ ਕੇ ਵਿਵਾਦ ਹੋਇਆ ਸੀ। ਉਸ ਮੁਤਾਬਕ ਪੈਸੇ ਘੱਟ ਹੋਣ ਕਾਰਨ ਉਸ ਨਾਲ ਕਥਿਤ ਤੌਰ ’ਤੇ ਕੁੱ*ਟਮਾਰ ਕੀਤੀ ਗਈ। ਇਸ ਬਾਰੇ ਜਦੋਂ ਉਸ ਨੇ ਆਪਣੇ ਪਿਤਾ ਨੂੰ ਦੱਸਿਆ ਤਾਂ ਉਹ ਮਾਮਲਾ ਸੁਲਝਾਉਣ ਲਈ ਦੂਜੀ ਧਿਰ ਕੋਲ ਗਏ।

ਕਰਮ ਸਿੰਘ ਦਾ ਦੋਸ਼ ਹੈ ਕਿ ਇਸ ਦੌਰਾਨ ਕੁਝ ਵਿਅਕਤੀਆਂ ਨੇ ਉਨ੍ਹਾਂ ’ਤੇ ਹ*ਮਲਾ ਕਰ ਦਿੱਤਾ ਅਤੇ ਬਾਅਦ ਵਿੱਚ ਫਾ*ਇਰਿੰ*ਗ ਵੀ ਕੀਤੀ। ਉਸ ਨੇ ਦਾਅਵਾ ਕੀਤਾ ਕਿ ਗੋ*ਲੀਬਾਰੀ ਵਿੱਚ ਉਸ ਦੀ ਮਾਤਾ ਨੂੰ ਵੀ ਸੱਟ ਲੱਗੀ, ਜਦਕਿ ਉਸ ਦੇ ਪਿਤਾ ਵੀ ਜ਼*ਖਮੀ ਹੋਏ। ਪੀੜਤ ਨੇ ਕੁਝ ਵਿਅਕਤੀਆਂ ਦੇ ਨਾਮ ਪੁਲਿਸ ਨੂੰ ਦੱਸਦਿਆਂ ਹ*ਥਿਆ*ਰਾਂ ਦੀ ਵਰਤੋਂ ਦੇ ਦੋਸ਼ ਲਗਾਏ ਹਨ।

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਬਚਾਅ ਲਈ ਜਵਾਬੀ ਕਾਰਵਾਈ ਕੀਤੀ ਗਈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਮਾਮਲੇ ’ਤੇ ਸਮਾਜਿਕ ਕਾਰਕੁਨਾਂ ਨੇ ਵੀ ਚਿੰਤਾ ਜ਼ਾਹਰ ਕਰਦਿਆਂ ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਉੱਧਰ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੈਡੀਕਲ ਰਿਪੋਰਟਾਂ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਜਾਂਚ ਵਿੱਚ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।