September 11,2026 Aj Di Awaaj
Politics Desk: ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਆਗੂਆਂ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕੁਝ ਭਾਜਪਾ ਆਗੂ ਹਰ ਮੁੱਦੇ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰਦੇ ਹਨ ਅਤੇ ਇੱਥੋਂ ਤੱਕ ਕਿ ਮੌਤ ਵਰਗੇ ਦੁਖਦਾਈ ਮਾਮਲਿਆਂ ’ਤੇ ਵੀ ਸਿਆਸਤ ਕਰਨ ਤੋਂ ਪਿੱਛੇ ਨਹੀਂ ਹਟਦੇ।
ਧਾਲੀਵਾਲ ਨੇ ਤਿੱਖੇ ਲਹਿਜ਼ੇ ਵਿੱਚ ਕਿਹਾ, “ਲਾਸ਼ਾਂ ’ਤੇ ਸਿਆਸਤ ਕਰਨ ਲਈ ਭੁੱਖੀਆਂ ਗਿਰਝਾਂ ਵਾਂਗ ਤੁਰੇ ਫਿਰਦੇ ਹੋ।” ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ ਅਤੇ ਸੱਤਾਧਾਰੀ ਧਿਰ ਤੇ ਭਾਜਪਾ ਵਿਚਾਲੇ ਬਿਆਨਬਾਜ਼ੀ ਤੇਜ਼ ਹੋਣ ਦੇ ਆਸਾਰ ਹਨ।


















