ਖੇਡਾਂ ਦਾ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਵਿਕਾਸ ਲਈ ਵਡਮੁੱਲਾ ਯੋਗਦਾਨ- ਜਸਪ੍ਰੀਤ ਸਿੰਘ

18

ਐਸ.ਡੀ.ਐਮ ਨੇ ਪ੍ਰਾਇਮਰੀ ਸਕੂਲ ਖੇਡਾਂ ਵਿਚ ਕੀਤੀ ਸ਼ਿਰਕਤ

ਸ੍ਰੀ ਅਨੰਦਪੁਰ ਸਾਹਿਬ 05 ਫਰਵਰੀ 2025: Aj Di Awaaj

ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਐਸ.ਜੀ.ਐਸ ਖਾਲਸਾ ਸੀਨੀ.ਸੈਕੰ.ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਾਇਮਰੀ ਸਕੂਲ ਖੇਡਾਂ ਦਾ  ਆਗਾਜ਼  ਨਾਲ ਕੀਤਾ ਗਿਆ।  ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਨੇ  ਖਿਡਾਰੀਆਂ  ਅਤੇ  ਅਧਿਆਪਕਾਂ  ਨੂੰ  ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ  ਸਰਕਾਰ  ਵਲੋ ਖੇਡਾਂ ਦੀ ਨਰਸਰੀ ਤਿਆਰ ਕਰਨ ਲਈ ਵੱਡੇ ਉਪਰਾਲੇ ਕੀਤੇ ਹਨ।ਉਹਨਾਂ ਕਿਹਾ ਕਿ  ਸੂਬਾ  ਸਰਕਾਰ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ।

ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਖੇਡਾਂ ਦਾ ਮਿਆਰ ਹੋਰ ਉਚਾ ਚੁੱਕਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ।  ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਵੱਲੋਂ  ਵਲੋ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਤੇ ਪਰੇਡ ਤੋਂ ਸਲਾਮੀ ਲਈ ਗਈ। ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਖੇਡਾਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਬੇਹੱਦ ਜਰੂਰੀ ਹਨ। ਉਨ੍ਹਾ ਨੇ ਖੇਡਾਂ ਵੱਲ ਰੁਚੀ ਲੈ ਰਹੇ ਵਿਦਿਆਰਥੀਆਂ ਤੇ ਨੰਨੇ ਮੁੰਨੇ ਬੱਚਿਆਂ ਦੀ ਭਰਪੂਰ ਹੋਸਲ ਅਫਜ਼ਾਈ ਕੀਤੀ ਅਤੇ ਖੇਡਾਂ ਵਿੱਚ ਮੱਲਾ ਮਾਰਨ ਵਾਲੇ ਵਿਦਿਆਰਥੀਆਂ ਨੁੰ ਸਨਮਾਨਿਤ ਕੀਤਾ। ਪ੍ਰਿੰ. ਸੁਖਪਾਲ ਕੌਰ ਵਾਲੀਆ ਨੇ ਕਿਹਾ ਕਿ ਐਸ.ਜੀ.ਐਸ ਖਾਲਸਾ ਸੀਨੀ.ਸੈਕੰ.ਸਕੂਲ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾ ਮਾਰਦੇ ਹਨ, ਖੇਡਾਂ ਸੱਭਿਆਚਾਰਕ ਗਤੀਵਿਧੀਆਂ ਵਿਚ ਉਨ੍ਹਾ ਦਾ ਹਮੇਸ਼ਾ ਭਰਪੂਰ ਯੋਗਦਾਨ ਰਹਿੰਦਾ ਹੈ। ਸਕੂਲ ਦੀ ਅਕਾਦਮਿਕ ਟੀਮ ਵੱਲੋਂ ਐਸ.ਡੀ.ਐਮ ਜਸਪ੍ਰੀਤ ਸਿੰਘ ਪੀ.ਸੀ.ਐਸ ਦਾ ਵਿਸੇਸ਼ ਸਨਮਾਨ ਕੀਤਾ ਗਿਆ।

  ਇਸ ਮੌਕੇ ਪ੍ਰਿੰ. ਪ੍ਰਭਜੋਤ ਕੌਰ, ਸ.ਇੰਦਰਜੀਤ ਸਿੰਘ, ਐਡਵੋਕੇਟ ਪਾਖਰ ਸਿੰਘ ਭੱਠਲ, ਕੁਲਦੀਪ ਸਿੰਘ, ਡਾਇਰੈਕਟਰ ਗੁਰਮਿੰਦਰ ਸਿੰਘ ਭੁੱਲਰ, ਪ੍ਰਿੰ.ਗੁਰਵਿੰਦਰ ਕੌਰ, ਆਸ਼ਾ ਰਾਣੀ, ਸਰਬਜੀਤ ਸਿੰਘ ਰੇਨੂੰ, ਗੁਰਿੰਦਰ ਸਿੰਘ ਹਾਜ਼ਰ ਸਨ।