2029 ਤੱਕ ਭਾਜਪਾ ਸ਼ਾਸਿਤ 21 ਸੂਬਿਆਂ ’ਚ ਲਾਗੂ ਹੋਵੇਗਾ UCC: ਅਮਿਤ ਸ਼ਾਹ

6

Sep.14,2026 Aj Di Awaaj

National Desk :  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੰਬਈ ਵਿੱਚ ਵੱਡਾ ਬਿਆਨ ਦਿੰਦਿਆਂ ਕਿਹਾ ਕਿ 2029 ਤੱਕ ਭਾਜਪਾ ਸ਼ਾਸਿਤ 21 ਸੂਬਿਆਂ ਵਿੱਚ ਯੂਨੀਫਾਰਮ ਸਿਵਲ ਕੋਡ (UCC) ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਹਾਸਲ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਅਮਿਤ ਸ਼ਾਹ ਨੇ ਕਿਹਾ ਕਿ UCC ਲਾਗੂ ਕਰਨਾ ਸਰਕਾਰ ਦੀਆਂ ਮਹੱਤਵਪੂਰਨ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਿਸ਼ਾ ਵਿੱਚ ਹੋਰ ਕਦਮ ਚੁੱਕੇ ਜਾਣਗੇ।