ਪੰਜਾਬ ਦੀ ਬਿਜਲੀ ਵਿਵਸਥਾ ’ਤੇ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ, “ਸਾਰੇ 10 ਯੂਨਿਟ ਵਧੀਆ ਤਰੀਕੇ ਨਾਲ ਕਰ ਰਹੇ ਨੇ ਕੰਮ”

6

September 14,2026 Aj Di Awaaj

Punjab Desk:  ਪੰਜਾਬ ਦੀ ਬਿਜਲੀ ਵਿਵਸਥਾ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ 10 ਬਿਜਲੀ ਉਤਪਾਦਨ ਯੂਨਿਟ ਵਧੀਆ ਤਰੀਕੇ ਨਾਲ ਕੰਮ ਕਰ ਰਹੇ ਹਨ।

ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਉਤਪਾਦਨ ਅਤੇ ਸਪਲਾਈ ਦੀ ਸਥਿਤੀ ਨੂੰ ਲੈ ਕੇ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਾਰੇ ਯੂਨਿਟ ਸੁਚਾਰੂ ਢੰਗ ਨਾਲ ਚੱਲ ਰਹੇ ਹਨ ਅਤੇ ਬਿਜਲੀ ਵਿਵਸਥਾ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ।