ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮ ਨੰਬਰ 9, 10 ਅਤੇ 11 ਕਰਵਾਏ ਮੁਹੱਈਆ

2

ਅਮਰਗੜ੍ਹ/ ਮਾਲੇਰਕੋਟਲਾ, 14 ਸਤੰਬਰ 2026 AJ DI Awaaj

Punjab Desk :   ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸਪੈਸ਼ਲ ਇੰਟੈਂਸਿਵ ਰਿਵਿਜ਼ਨ 2026 ਦਾ ਦੂਜਾ ਪੜਾਅ ਚੱਲ ਰਿਹਾ ਹੈ। ਇਸ ਤਹਿਤ ਵੋਟਰ ਸੂਚੀਆਂ ਦੀ ਜਾਂਚ ਅਤੇ ਸੁਧਾਈ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਲੜੀ ਤਹਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ 13 ਅਗਸਤ  ਤੋਂ 12 ਸਤੰਬਰ ਤੱਕ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੀ ਇਨਕਰੀਮੈਂਟਲ ਸੂਚੀ ਫਾਰਮ ਨੰਬਰ 9, 10, 11, 11ਏ ਅਤੇ 11ਬੀ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰ ਕਰਕੇ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁਹੱਈਆ ਕਰਵਾਈ ਗਈ ਹੈ। ਇਸ ਕਾਰਵਾਈ ਦਾ ਉਦੇਸ਼ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਵਿੱਚ ਰਾਜਨੀਤਿਕ ਪਾਰਟੀਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਪੂਰੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਕਾਇਮ ਰੱਖਣਾ ਹੈ।
ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਐਸ.ਡੀ.ਐਮ. ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵਿਜ਼ਨ 2026 ਦੀ ਸਮੁੱਚੀ ਕਾਰਵਾਈ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਮੁਕੰਮਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਸਹੀ, ਅਪਡੇਟ ਅਤੇ ਤਰੁੱਟੀ ਰਹਿਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਬੂਥ ਲੈਵਲ ਅਫ਼ਸਰਾਂ, ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਆਮ ਨਾਗਰਿਕਾਂ ਦੀ ਭੂਮਿਕਾ ਅਹਿਮ ਹੈ।
ਇਸ ਮੌਕੇ ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ 2026 ਦੀ ਪ੍ਰਕਿਰਿਆ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਵੋਟਰ ਸੂਚੀਆਂ ਸਬੰਧੀ ਕਿਸੇ ਵੀ ਦਾਅਵੇ, ਇਤਰਾਜ਼ ਜਾਂ ਸੋਧ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰਕਿਰਿਆ ਅਤੇ ਸਮਾਂ-ਸੀਮਾ ਦੀ ਪਾਲਣਾ ਕਰਨ।