ਬੰ*ਬ ਦੀ ਧ*ਮਕੀ ਮਗਰੋਂ ਸਕੂਲਾਂ ’ਚ ਛੁੱਟੀ

20

ਜਲਾਲਾਬਾਦ: 15 Sep 2026 AJ DI Awaaj

National Desk :   ਜਲਾਲਾਬਾਦ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਕੁਝ ਨਿੱਜੀ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧ*ਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਸਕੂਲਾਂ ਨੂੰ ਧ*ਮਕੀ ਈਮੇਲ ਰਾਹੀਂ ਭੇਜੀ ਗਈ ਸੀ। ਈਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਤੁਰੰਤ ਸਬੰਧਤ ਪ੍ਰਸ਼ਾਸਨ ਨੂੰ ਸੂਚਿਤ ਕੀਤਾ।

ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਚੌਕਸ ਹੋ ਗਏ ਹਨ। ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਵਿੱਚੋਂ ਵਿਦਿਆਰਥੀਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ।

ਫਿਲਹਾਲ ਪੁਲਸ ਵੱਲੋਂ ਧ*ਮਕੀ ਭਰੀ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਧ*ਮਕੀ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਗਈ। ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ।